ਪੰਜਾਬ ਸਰਕਾਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸਤਰਕ………
ਪੰਜਾਬ ਸਰਕਾਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸਤਰਕ………
ਚੰਡੀਗੜ ( ਪੰਕਜ ) ਪੰਜਾਬ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਨੇ ਭੀੜ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ, ਜਿਹੜੇ ਕਿ 1 ਮਾਰਚ ਤੋਂ ਲਾਗੂ ਹੋਣਗੇ। ਮੁੱਖ ਮੰਤਰੀ ਨੇ ਇਨਡੋਰ ਸਮਾਗਮਾਂ ‘ਚ 100 ਤੋਂ ਵਧ ਅਤੇ ਆਊਟਡੋਰ ਸਮਾਗਮਾਂ ‘ਚ 200 ਤੋਂ ਵਧ ਲੋਕਾਂ ਦੇ ਇਕੱਠ ਨੂੰ ਲੈ ਕੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਅਧਿਕਾਰ ਦਿੱਤਾ ਹੈ ਕਿ ਉਹ ਲੋੜ ਪੈਣ ‘ਤੇ ਹਾਟ ਸਪਾਟ ਖੇਤਰਾਂ ‘ਚ ਨਾਈਟ ਕਰਫ਼ਿਊ ਲਗਾ ਸਕਦੇ ਹਨ। ਕੈਪਟਨ ਨੇ ਡੀ. ਜੀ. ਪੀ. ਪੰਜਾਬ ਨੂੰ ਇਹ ਨਿਰਦੇਸ਼ ਦਿੱਤੇ ਹਨ ਕਿ ਉਹ ਲੋਕਾਂ ਵਲੋਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕੋਰੋਨਾ ਟੈਸਟਿੰਗ ਦੀ ਰਫ਼ਤਾਰ ਨੂੰ ਵਧਾ ਕੇ 30000 ਪ੍ਰਤੀ ਦਿਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਸਿਨੇਮਾ ਹਾਲਾਂ ‘ਚ ਲੋਕਾਂ ਦੇ ਇਕੱਠ ਨੂੰ ਲੈ ਕੇ ਸਰਕਾਰ ਵਲੋਂ 1 ਮਾਰਚ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ।