



ਅਸ਼ਵਨੀ ਸ਼ਰਮਾ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਆਉਣਗੇ ਕੱਲ : ਰਵੀ ਸ਼ਰਮਾ
ਨਿਊ ਚੰਡੀਗੜ੍ਹ 23 ਅਗਸਤ ( ਜੇ ਕੇ ਬੱਤਾ) ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਰਜਕਾਰਨੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਮੁਲਾਪੁਰ ਗਰੀਬਦਾਸ ਨਿਊ ਚੰਡੀਗੜ੍ਹ ਵਿਖੇ ਕੱਲ ਪਹੁੰਚ ਰਹੇ ਹਨ ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਾਜਪਾ ਆਗੂ ਤੇ ਜਿਲਾ ਖੇਡ ਸੈਲ ਮੁਹਾਲੀ ਦੇ ਪ੍ਰਧਾਨ ਰਵੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵਿਸ਼ੇਸ਼ ਪ੍ਰੋਗਰਾਮ ਚ ਸ਼ਿਰਕਤ ਕਰਨ ਦੇ ਲਈ 24 ਅਗਸਤ ਨੂੰ ਸਵੇਰੇ 10 ਵਜੇ ਨਗਰ ਖੇੜਾ ਮੁੱਲਾਂਪੁਰ ( ਨਿਊ ਚੰਡੀਗੜ੍ਹ ) ਵਿਖੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਪਹੁੰਚ ਰਹੇ ਹਨ । ਰਵੀ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਪਾਰਟੀ ਵੱਲੋਂ ਕੁਝ ਪ੍ਰੋਗਰਾਮ ਉਲੀਕੇ ਗਏ ਹਨ ,ਜਿਸ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਪਾਰਟੀ ਵਰਕਰਾਂ ਸਮੇਤ ਹੋਰ ਲੋਕਾਂ ਨੂੰ ਸੰਬੋਧਨ ਕਰਨਗੇ । ਇਸ ਦੇ ਨਾਲ ਹੀ ਹੋਰ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਵੀ ਕੀਤਾ ਜਾਵੇਗਾਭਾਜਪਾ ਖੇਲ ਸੰਘ ਜਿਲ੍ਹਾ ਮੋਹਾਲੀ ਦੇ ਪ੍ਰਧਾਨ |ਰਵੀ ਸ਼ਰਮਾ ਨੇ ਭਾਜਪਾ ਵਰਕਰ ਅਤੇ ਆਮ ਲੋਕਾਂ ਨੂੰ ਇਸ ਮੌਕੇ ਪਹੁੰਚਣ ਅਤੇ ਭਾਜਪਾ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਹੈ





