Thursday, November 14, 2024
Breaking Newsਪੰਜਾਬ

ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ

ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ
ਨਰਸਾਂ ਤੇ ਅਧਿਆਪਕਾਂ ਮੂਹਰੇ ਝੁਕੀ ਸਰਕਾਰ, ਪੱਕੇ ਕਰਨ ਦਾ ਐਲਾਨ
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਬੈਠਕ ਵਿੱਚ ਫੈਸਲਾ ਲਿਆ ਗਿਆ ਹੈ ਕਿ 5178 ਅਧਿਆਪਕਾਂ ਤੇ 650 ਨਰਸਾਂ ਨੂੰ ਉਨ੍ਹਾਂ ਦੇ ਵਿਭਾਗਾਂ ਵਿੱਚ ਪਹਿਲੀ ਅਕਤੂਬਰ 2019 ਤੋਂ ਪੱਕਾ ਕੀਤਾ ਜਾਵੇਗਾ। ਦੋਵੇਂ ਕਿਸਮਾਂ ਦੇ ਕਰਮਚਾਰੀਆਂ ਨੂੰ ਪੂਰੀ ਤਨਖ਼ਾਹ ਤੇ ਭੱਤੇ ਮਿਲਣਗੇ।

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕੈਬਨਿਟ ਬੈਠਕ ਮਗਰੋਂ ਦੱਸਿਆ ਕਿ ਸਰਕਾਰ ਨੇ ਸਾਲ 2014, 2015 ਤੇ 2016 ਵਿੱਚ ਭਰਤੀ ਹੋਏ ਅਧਿਆਪਕਾਂ ਨੂੰ ਦੋ ਸਾਲਾਂ ਦੇ ਪਰਖ ਕਾਲ ਮਗਰੋਂ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਦਾਅਵਾ ਕੀਤਾ ਗਿਆ ਹੈ ਕਿ ਪਰਖ ਕਾਲ ਨੂੰ ਤਿੰਨ ਸਾਲਾਂ ਤੋਂ ਘਟਾ ਕੇ ਦੋ ਸਾਲ ਦਾ ਕਰ ਦਿੱਤਾ ਗਿਆ ਹੈ।

Share the News

Lok Bani

you can find latest news national sports news business news international news entertainment news and local news