ਪੰਜਾਬ ਪ੍ਰਧਾਨਗੀ ਤੋਂ ਸਿੱਧੂ ਨੇ ਦਿੱਤਾ ਅਸਤੀਫਾ ਕੈਪਟਨ ਨੇ ਕਿ ਕਿਹਾ ਪੜੋ

 

 

ਪੰਜਾਬ ਪ੍ਰਧਾਨਗੀ ਤੋਂ ਸਿੱਧੂ ਨੇ ਦਿੱਤਾ ਅਸਤੀਫਾ ਕੈਪਟਨ ਨੇ ਕਿ ਕਿਹਾ ਪੜੋ

ਜਲੰਧਰ ( ਸੰਤੋਸ਼ ਰਾਏ ) ਪੰਜਾਬ ਦੀ ਰਾਜਨੀਤੀ ਚ ਇਕ ਵਾਰ ਫੇਰ ਤੋਂ ਭੁਚਾਲ ਆ ਗਿਆ ਹੈ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ। ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ‘ਚ ਵੱਡਾ ਭੁਚਾਲ ਆ ਗਿਆ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੱਤਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਟਵਿੱਟਰ ‘ਤੇ ਭੇਜਿਆ ਹੈ। ਸੋਨੀਆ ਗਾਂਧੀ ਨੂੰ ਲਿਖੇ ਆਪਣੇ ਪੱਤਰ ਵਿੱਚ ਸਿੱਧੂ ਨੇ ਕਿਹਾ ਹੈ ਕਿ, “ਮਨੁੱਖ ਦੇ ਚਰਿੱਤਰ ਦਾ ਪਤਨ ਸਮਝੌਤਿਆਂ ਤੋਂ ਹੁੰਦਾ ਹੈ। ਪੰਜਾਬ ਦੇ ਭਵਿੱਖ ਤੇ ਪੰਜਾਬ ਦੇ ਭਲੇ ਦੇ ਏਜੰਡੇ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।” ਉਨ੍ਹਾਂ ਕਿਹਾ, “ਇਸ ਲਈ, ਮੈਂ ਇਸ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਪਰ ਕਾਂਗਰਸ ਦੀ ਸੇਵਾ ਜਾਰੀ ਰੱਖਾਂਗਾ। ਸੂਤਰਾਂ ਤੋਂ ਪਤਾ ਲਗਾ ਹੈ “ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਾਲ ਹੀ ਵਿੱਚ ਬਣੇ ਮੰਤਰੀ ਮੰਡਲ ਵਿੱਚ ਸਿੱਧੂ ਦੇ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੂੰ ਸ਼ਾਮਲ ਨਾ ਕੀਤੇ ਜਾਣ ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅਸਤੀਫਾ ਦੇ ਦਿੱਤਾ ਸੀ। ਸਿੱਧੂ ਦੇ ਅਸਤੀਫ਼ੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕ ਕਿਹਾ, “ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ … ਉਹ ਇੱਕ ਸਥਿਰ ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ ਤੇ ਹੁਣ ਮੇਰੀ ਕਹਿ ਗੱਲ ਸਭ ਨੂੰ ਜਰੂਰ ਯਾਦ ਆਵੇਗੀ

Share the News

Lok Bani

you can find latest news national sports news business news international news entertainment news and local news