ਰਾਏਕੋਟ ਹਲਕੇ ਦੇ ਪਿੰਡਾਂ ‘ਚ ਵੱਡੀ ਪੱਧਰ ਤੇ ਹੋਇਆ ਵਿਕਾਸ: ਸਰਪੰਚ ਭੁਪਿੰਦਰ ਕੌਰ
ਰਾਏਕੋਟ, 18 ਜਨਵਰੀ (ਨਾਮਪ੍ਰੀਤ ਸਿੰਘ ਗੋਗੀ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ ਉੱਥੇ ਹੀ ਹਲਕਾ ਰਾਏਕੋਟ ਵਿੱਚ ਵੀ ਕਾਮਿਲ ਅਮਰ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਵੱਡੇ ਪੱਧਰ ਤੇ ਵਿਕਾਸ ਹੋਇਆ ਹੈ। ਇਨਾਂ ਵਿਚਾਰਾਂ ਦਾ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਪਿੰਡ ਬੁਰਜ ਹਰੀ ਸਿੰਘ ਦੀ ਸਰਪੰਚ ਭੁਪਿੰਦਰ ਕੌਰ ਨੇ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਤੋੰ ਹੀ ਹਲਕਾ ਰਾਏਕੋਟ ਦੇ ਪਿੰਡ ਵਿਕਾਸ ਪੱਖੋਂ ਕਾਫ਼ੀ ਪੱਛੜ ਚੁੱਕੇ ਸਨ। ਪਰ ਜਦੋਂ ਤੋਂ ਮੈਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਤੇ ਕਾਮਿਲ ਅਮਰ ਸਿੰਘ ਬੋਪਾਰਾਏ ਨੇ ਹਲਕਾ ਰਾਏਕੋਟ ਦੀ ਵਾਂਗਡੋਰ ਸੰਭਾਲੀ ਹੈ ਉਸ ਸਮੇ ਤੋੰ ਹੀ ਪਿੰਡ ਪਿੰਡ ਵਿਕਾਸ ਹੋਣਾ ਸ਼ੁਰੂ ਹੋਇਆ ਤੇ ਅੱਜ ਦੀ ਸਥਿਤੀ ਹਰ ਪਿੰਡ ਦੀ ਇਹ ਹੈ ਕਿ ਹਰੇਕ ਪਿੰਡ ਨੂੰ ਵਿਕਾਸ ਕੰਮਾਂ ਲਈ ਕਰੋੜਾਂ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ ਜਿਸ ਨਾਲ ਹਰ ਪਿੰਡ ਵੱਡੇ ਪੱਧਰ ਤੇ ਵਿਕਾਸ ਹੋਇਆ ਹੈ। ਉਹਨਾ ਕਿਹਾ ਕਿ ਪਿੰਡ ਬੁਰਜ ਹਰੀ ਸਿੰਘ ਵਿਖੇ ਵੀ ਕਾਮਿਲ ਅਮਰ ਸਿੰਘ ਬੋਪਾਰਾਏ ਵੱਲੋਂ ਕਰੋੜਾਂ ਦੀ ਗ੍ਰਾਂਟ ਦਿੱਤੀ ਗਈ ਹੈ ਜਿਸ ਨਾਲ ਪਿੰਡ ਵਿੱਚ ਖੇਡ ਗਰਾਉਡ ਦੀ ਨਵੀਂ ਦਿੱਖ, ਗਲੀਆਂ ਨਾਲੀਆਂ, ਬਣਵਾਈਆਂ ਗਈਆਂ ਹਨ ਤੇ ਕਰੋੜਾਂ ਦੀ ਲਾਗਤ ਨਾਲ ਵੱਡੀ ਪਾਣੀ ਦੀ ਟੈਂਕੀ ਬਣਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਲੋਕਾਂ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਕਾਰੋਬਾਰਾਂ ਦਾ ਵਿਕਾਸ ਜ਼ਰੂਰ ਕੀਤਾ ਹੈ। ਉਨਾਂ ਕਿਹਾ ਹੈ ਕਿ ਚੰਨੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸਸਤੀ ਬਿਜਲੀ, ਮੁਫ਼ਤ ਪਾਣੀ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾਉਣ ਅੌਰਤਾਂ ਨੂੰ ਮੁਫ਼ਤ ਸਫ਼ਰ ਤੋਂ ਇਲਾਵਾ ਹੋਰ ਅਨੇਕਾਂ ਇਤਿਹਾਸਕ ਫ਼ੈਸਲੇ ਲੈ ਕੇ ਪੰਜਾਬੀਆਂ ਦਾ ਦਿਲ ਜਿੱਤਿਆ ਹੈ। ਉਨਾਂ ਕਿਹਾ ਹੈ ਕਿ ਅਕਾਲੀ ਦਲ ਅਤੇ ਆਪ ਪਾਰਟੀ ਕੋਲ ਵਿਕਾਸ ਦਾ ਕੋਈ ਮਾਡਲ ਨਹੀਂ ਸਗੋਂ ਹੁਣ ਲੋਕਾਂ ਤੋਂ ਵੋਟਾਂ ਬਟੋਰਨ ਲਈ ਲੋਲੀਪੋਪ ਦੇਣ ਵਿਚ ਲੱਗੇ ਹੋਏ ਹਨ। ਪਰ ਸੂਬੇ ਦੇ ਲੋਕ ਇਨਾਂ ਪਾਰਟੀਆਂ ਦੀਆਂ ਲੂੰਬੜ ਚਾਲਾਂ ਵਿੱਚ ਕਦੇ ਵੀ ਨਹੀਂ ਆਉਂਣਗੇ।