ਪੰਜਾਬ ਦੇ ਇਕ ਹੋਰ ਕਿਸਾਨ ਨੇ ਕਰਜੇ ਤੋਂ ਪਰੇਸ਼ਾਨ ਹੋ ਕੀਤੀ ਖ਼ੁਦਕੁਸ਼ੀ
ਪੰਜਾਬ ਦੇ ਇਕ ਹੋਰ ਕਿਸਾਨ ਨੇ ਕਰਜੇ ਤੋਂ ਪਰੇਸ਼ਾਨ ਹੋ ਕੀਤੀ ਖ਼ੁਦਕੁਸ਼ੀ
ਬਠਿੰਡਾ ( ਲੋਕਬਾਣੀ ) ਪੰਜਾਬ ਦੇ ਜਿੱਲ੍ਹਾ ਬਠਿੰਡਾ ਤੋਂ ਖਬਰ ਆ ਰਹੀ ਹੈ ਜਿਥੇ ਇਕ ਹੋਰ 35 ਸਾਲਾਂ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਪੌਣੇ ਤਿੰਨ ਕਿੱਲਿਆਂ ਦਾ ਮਾਲਕ ਸੀ ਅਤੇ ਉਸ ਦੇ ਸਿਰ ਤਕਰੀਬਨ ਤਿੰਨ ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਦੇ ਚੱਲਦਿਆਂ ਕਿਸਾਨ ਵਲੋਂ ਖ਼ੁਦਕੁਸ਼ੀ ਕੀਤੀ ਗਈ ਇਸ ਖ਼ਬਰ ਨਾਲ ਪੂਰੇ ਇਲਾਕੇ ਚ ਸ਼ੋਕ ਦੀ ਲਹਿਰ ਹੈ ਮ੍ਰਿਤਕ ਦੀ ਪਹਿਚਾਣ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਂਦਾ ਦੇ ਰੂਪ ਵਿਚ ਹੋਈ ਹੈ