31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ਼ – ਮੁੱਖ ਮੰਤਰੀ ਪੰਜਾਬ
31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ਼ – ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ, 1 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਹੋਣਗੇ। ਭਾਵੇਂ ਉਸ ਦਾ 1 ਕਿੱਲੋਵਾਟ ਦਾ ਲੋਡ ਹੈ ਜਾਂ 10 ਕਿੱਲੋਵਾਟ ਦਾ ਲੋਡ ਹੈ। 31 ਦਸੰਬਰ 2021 ਤਕ ਸਾਰੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਜਾਣਗੇ। ਹਰ ਕੈਟਾਗਰੀ ਦੇ ਬਿਜਲੀ ਦੇ ਬਿੱਲ ਪੰਜਾਬ ਸਰਕਾਰ ਵਲੋਂ ਮੁਆਫ਼ ਕੀਤੇ ਗਏ ਹਨ।