ਮਹਿੰਗਾਈ ਨੇ ਵਿਗਾੜਿਆ ਰਸੋਈ ਦਾ ਬਜਟ , ਘੇਰਲੂ ਗੈਸ ਸਿਲੰਡਰ ਚ 50 ਰੁਪਏ ਦਾ ਵਾਧਾ
ਮਹਿੰਗਾਈ ਨੇ ਵਿਗਾੜਿਆ ਰਸੋਈ ਦਾ ਬਜਟ , ਘੇਰਲੂ ਗੈਸ ਸਿਲੰਡਰ ਚ 50 ਰੁਪਏ ਦਾ ਵਾਧਾ
ਨਵੀਂ ਦਿੱਲੀ, 6 ਜੁਲਾਈ-ਮਹਿੰਗਾਈ ਕਾਰਨ ਪ੍ਰੇਸ਼ਾਨ ਜਨਤਾ ਨੂੰ ਇਕ ਹੋਰ ਝਟਕਾ ਲੱਗਾ ਹੈ। ਗੈਸ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ ਕੀਤਾ ਹੈ। ਹੁਣ 14.2 ਕਿਲੋ ਦੇ ਘਰੇਲੂ ਐਲ.ਪੀ.ਜੀ. ਸਿਲੰਡਰ ਲਈ ਤੁਹਾਨੂੰ 50 ਰੁਪਏ ਹੋਰ ਦੇਣੇ ਪੈਣਗੇ। ਇਸ ਵਾਅਦੇ ਨਾਲ ਹੁਣ ਦਿੱਲੀ ‘ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 1053 ਰੁਪਏ ਹੋਵੇਗੀ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਇਸ ਦੇ ਨਾਲ ਹੀ ਪੰਜ ਕਿਲੋ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ 8.50 ਰੁਪਏ ਦੀ ਕਮੀ ਕੀਤੀ ਹੈ।