Thursday, November 14, 2024
Breaking NewsFeaturedਪੰਜਾਬਭਾਰਤਮੁੱਖ ਖਬਰਾਂ

ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ-ਨਵਨੀਤ ਕੁਮਾਰ
ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੋਕੇ ਗੱਲਬਾਤ ਦੋਰਾਨ ਡਾ. ਨਿਧੀ ਕੁਮੁਦ ਬਾਮਬਾ ਨੇ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ ਤੇ ਹੱਲ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦਫਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫਤਰ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ।

ਦੱਸਣਯੋਗ ਹੈ ਕਿ ਡਾ. ਨਿਧੀ ਕੁਮੁਦ ਬਾਮਬਾ, 2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਰੋਪੜ ਜ਼ਿਲ੍ਹੇ ਵਿਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਡਾ. ਨਿਧੀ ਕੁਮਦ ਬੰਬਾਹ ਐਸ.ਡੀ.ਐਮ ਦੀਨਾਨਗਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

Share the News

Lok Bani

you can find latest news national sports news business news international news entertainment news and local news