Thursday, November 14, 2024
Breaking NewsFeaturedਪੰਜਾਬਮੁੱਖ ਖਬਰਾਂ

ਇਨਸਾਫ ਪਸੰਦ ਜਥੇਬੰਦੀਆਂ ਵੱਲੋਂ ਐਸ ਐਸ ਪੀ ਗੁਰਦਾਸਪੁਰ ਤੋਂ ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰਨ ਵਾਲੇ ਮੁਲਜ਼ਮ ਦੀ ਗਿਰਫਤਾਰੀ ਦੀ ਕੀਤੀ ਮੰਗ।

ਇਨਸਾਫ ਪਸੰਦ ਜਥੇਬੰਦੀਆਂ ਵੱਲੋਂ ਐਸ ਐਸ ਪੀ ਗੁਰਦਾਸਪੁਰ ਤੋਂ ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰਨ ਵਾਲੇ ਮੁਲਜ਼ਮ ਦੀ ਗਿਰਫਤਾਰੀ ਦੀ ਕੀਤੀ ਮੰਗ।

ਗੁਰਦਾਸਪੁਰ-ਨਵਨੀਤ ਕੁਮਾਰ ਗੁਰਦਾਸਪੁਰ ਸ਼ਹਿਰ ਅੰਦਰ ਔਰਤਾਂ ਦੀ ਸੁਰੱਖਿਆ ਨੂੰ ਲੈਕੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਤੰਗ ਆ ਕੇ ਸਮੂਹ ਸੰਘਰਸ਼ ਸ਼ੀਲ ਜਥੇਬੰਦੀਆਂ ਵੱਲੋਂ ਸਾਂਝਾ ਮੰਚ ਬਣਾਕੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਮੰਚ ਦੇ ਕਨਵੀਨਰ ਅਮਰਜੀਤ ਸ਼ਾਸਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਇਕ ਤੇਰਾਂ ਸਾਲ ਦੀ ਨਾਬਾਲਗ ਬੱਚੀ ਨਾਲ ਹਰਦਾਨ ਪਿੰਡ ਦੇ ਵਿਅਕਤੀ ਵਲੋਂ ਡਰਾ ਧਮਕਾ ਕੇ ਜ਼ਬਰ ਜ਼ਨਾਹ ਕੀਤਾ ਗਿਆ। ਲੜਕੀ ਦੇ ਭਰਾ ਦਾ ਕਤਲ ਕਰਨ ਦੇ ਡਰਾਵੇ ਦੇ ਕੇ ਉਸ ਨੂੰ ਬਲੈਕਮੇਲ ਕਰਦਾ ਰਿਹਾ। ਲੜਕੀ ਦੀ ਵਿਧਵਾ ਮਾਤਾ ਦੀ ਸ਼ਿਕਾਇਤ ਤੇ ਥਾਨਾ ਸਿਟੀ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਮੁਲਜ਼ਮ ਸ਼ਰੇਆਮ ਬੱਚੀ ਦੇ ਸਕੂਲ ਜਾਕੇ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਅਤੇ ਪਰਿਵਾਰਕ ਮੈਂਬਰਾਂ ਨੂੰ ਕੇਸ ਵਾਪਸ ਲੈਣ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਰ ਕ੍ਰਾਂਤੀ, ਜ਼ਿਲ੍ਹਾ ਪ੍ਰਧਾਨ ਸੰਨੀ ਭੱਟੀ, ਇਸਤਰੀ ਜਾਗ੍ਰਿਤੀ ਮੰਚ ਦੇ ਪ੍ਰਧਾਨ ਮੈਡਮ ਬਲਵਿੰਦਰ ਕੌਰ ਅਤੇ ਡੈਮੋਕ੍ਰੇਟਿਕ ਪੈਨਸ਼ਨਰ ਫਰੰਟ ਦੇ ਸੂਬਾਈ ਆਗੂ ਪ੍ਰਿੰਸੀਪਲ ਅਮਰਜੀਤ ਸਿੰਘ ਮਨੀ, ਅਤੇ ਐਡਵੋਕੇਟ ਮੈਡਮ ਬਲਵਿੰਦਰ ਕੌਰ ਬਾਜਵਾ ਦੀ ਅਗਵਾਈ ਹੇਠ ਇੱਕ ਵਫਦ ਐਸ ਐਸ ਪੀ ਗੁਰਦਾਸਪੁਰ ਨੂੰ ਮਿਲਿਆ। ਵਫ਼ਦ ਵੱਲੋਂ ਐਸ ਐਸ ਪੀ ਸਾਹਿਬ ਨਾਲ ਪੁਲੀਸ ਦੀ ਢਿਲੀ ਕਾਰਗੁਜ਼ਾਰੀ ਤੇ ਚਿੰਤਾਂ ਦਾ ਪ੍ਰਗਟਾਵਾ ਕੀਤਾ ਅਤੇ ਬਲਾਤਕਾਰੀ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਗੁਰਦਾਸਪੁਰ ਜ਼ਿਲ੍ਹੇ ਅੰਦਰ ਸਕੂਲੀ ਬੱਚੀਆਂ, ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਵਫ਼ਦ ਦੀ ਗੱਲ ਤੇ ਗੌਰ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਮੈਂ ਡੀ ਐਸ ਪੀ ਸਿਟੀ ਦੀ ਡਿਊਟੀ ਲਗਾ ਦਿੱਤੀ ਹੈ ਕਿ ਉਹ ਮੁਲਜ਼ਮ ਨੂੰ ਸਲਾਖਾਂ ਪਿੱਛੇ ਦੇਂਣ ਲਈ ਜਲਦੀ ਕਾਰਵਾਈ ਕਰਨਗੇ। ਬਾਅਦ ਵਿਚ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਦੇ ਇੱਕ ਹਫ਼ਤੇ ਤੱਕ ਮੁਲਜ਼ਮ ਨੂੰ ਕਾਬੂ ਨਾ ਕੀਤਾ ਤਾਂ ਗੁਰਦਾਸਪੁਰ ਦੇ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

Share the News

Lok Bani

you can find latest news national sports news business news international news entertainment news and local news