ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਸਕੂਲ ਚ ਲਾਇਆ ਸੈਮੀਨਾਰ ।
ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਸਕੂਲ ਚ ਲਾਇਆ ਸੈਮੀਨਾਰ ।
ਗੁਰਦਾਸਪੁਰ-ਨਵਨੀਤ ਕੁਮਾਰ
ਜਿਲ੍ਹਾ ਗੁਰਦਾਸਪੁਰ ਪੁਲਿਸ ਦੀ ਵੱਲੋਂ ਅੱਜ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਪਵਨ ਕੁਮਾਰ ਜੀ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ |
ਸੈਮੀਨਾਰ ਵਿੱਚ ਟਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਦੀ ਤਰਫੋਂ ਇੰਚਾਰਜ ਐਸਆਈ ਦਲਜੀਤ ਸਿੰਘ, ਐਸਆਈ ਗੁਰਮੀਤ ਸਿੰਘ ਅਤੇ ਏਐਸਆਈ ਸੁਭਾਸ਼ ਚੰਦਰ ਹਾਜ਼ਰ ਸਨ। ਉਨ੍ਹਾਂ ਸੈਮੀਨਾਰ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਟਰ ਮੋਟਰ ਸਾਈਕਲ ਚਲਾਉਂਦੇ ਸਮੇਂ ਹੈਲਮੇਟ ਜ਼ਰੂਰ ਪਾਉਣਾ ਚਾਹੀਦਾ ਹੈ ਕਿਉਂਕਿ ਹੈਲਮੇਟ 90 ਫੀਸਦੀ ਸਿਰ ਦੀ ਰੱਖਿਆ ਕਰਦਾ ਹੈ ਅਤੇ ਆਪਣੇ ਸਾਈਕਲ ਦੀ ਸਪੀਡ ਵੀ ਧੀਮੀ ਰੱਖਣੀ ਚਾਹੀਦੀ ਹੈ। ਚਾਰ ਪਹੀਆ ਵਾਹਨ ਚਾਲਕਾਂ ਨੂੰ ਵਾਹਨ ਰੱਖਣਾ ਚਾਹੀਦਾ ਹੈ, ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਵਾਹਨ ਚਲਾਉਂਦੇ ਸਮੇਂ ਫੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਆਪਣੇ ਵਾਹਨ ਦੇ ਦਸਤਾਵੇਜ਼ ਹਮੇਸ਼ਾ ਆਪਣੇ ਕੋਲ ਰੱਖੋ ਅਤੇ ਪੁਲਿਸ ਹੈਲਪਲਾਈਨ ਨੰਬਰ ਬਾਰੇ ਵੀ ਦੱਸਿਆ ਕਿ ਕਿਸੇ ਵੀ ਮੁਸ਼ਕਿਲ ਦੀ ਸੂਰਤ ਵਿੱਚ ਪੁਲਿਸ ਦੇ ਹੈਲਪਲਾਈਨ ਨੰਬਰ (112) ‘ਤੇ ਕਾਲ ਕਰਨੀ ਚਾਹੀਦੀ ਹੈ।ਇਸ ਦੇ ਨਾਲ ਹੀ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਕਿ ਕਦੇ ਵੀ ਨਸ਼ਾ ਕਰਕੇ ਗੱਡੀ ਨਹੀਂ ਚਲਾਉਣੀ ਚਾਹੀਦੀ ਅਤੇ ਹੁਣ 16 ਤੋਂ 18 ਸਾਲ ਦੀ ਉਮਰ ਬੀ ਕੇ ਦੇ ਬੱਚਿਆਂ ਦਾ ਡਰਾਈਵਿੰਗ ਲਾਇਸੈਂਸ ਹੈ ਅਤੇ ਉਹ ਬਿਨਾਂ ਗੇਅਰ ਦੇ ਗੱਡੀ ਚਲਾ ਸਕਦੇ ਹਨ।
ਸੈਮੀਨਾਰ ਵਿੱਚ ਹਾਜ਼ਰ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਕੀਤਾ ਅਤੇ ਸਕੂਲ ਦੇ ਸਮੂਹ ਸਟਾਫ ਦੀਪਕ ਸਰਪਾਲ, ਦੀਪਕ ਕੁਮਾਰ, ਨਵਨੀਤ ਕੁਮਾਰ ਆਦਿ ਨੇ ਆਏ ਹੋਏ ਸਾਰੇ ਟ੍ਰੈਫਿਕ ਸਟਾਫ ਦਾ ਧੰਨਵਾਦ ਕੀਤਾ