ਆਨਲਾਈਨ ਵੈਬਕਸ ਐਪ ਰਾਹੀ, ਜ਼ਿਲ੍ਹਾ ਵਾਸੀ ਆਪਣੇ ਘਰੋਂ ਹੀ ਆਪਣੀਆਂ ਸ਼ਿਕਾਇਤਾਂ ਹੱਲ ਕਰਵਾ ਰਹੇ ਹਨ
ਆਨਲਾਈਨ ਵੈਬਕਸ ਐਪ ਰਾਹੀ, ਜ਼ਿਲ੍ਹਾ ਵਾਸੀ ਆਪਣੇ ਘਰੋਂ ਹੀ ਆਪਣੀਆਂ ਸ਼ਿਕਾਇਤਾਂ ਹੱਲ ਕਰਵਾ ਰਹੇ ਹਨ
ਜ਼ਿਲ੍ਹਾਵਾਸੀ ਆਪਣੇ ਮੋਬਾਇਲ ਵਿਚ ਵੈਬਕਸ ਐਪ ਡਾਊਨਲੋਡ ਕਰਕੇ, ਲਿੰਕ https://dcofficegurdaspur.my.webex.com/meet/dcgsp ’ਤੇ ਜਾ ਕੇ ਮੀਟਿੰਗ ਨੰਬਰ 1589213224 ਭਰ ਕੇ ਮੀਟਿੰਗ ਵਿਚ ਹਿੱਸਾ ਲੈ ਸਕਦੇ ਹਨ
ਗੁਰਦਾਸਪੁਰ-ਨਵਨੀਤ ਕੁਮਾਰ
ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਸ਼ੁਰੂ ਕੀਤੀ ਆਨਲਾਈਨ ਵੈਬਕਸ ਐਪ ਦਾ ਲੋਕ ਭਰਪੂਰ ਲਾਭ ਉਠਾ ਰਹੇ ਹਨ ਅਤੇ ਆਪਣੇ ਘਰੋਂ ਆਪਣੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਨਿਪਟਾਰਾ ਕਰਵਾ ਰਹੇ ਹਨ।ਇਸ ਸਬੰਧੀ ਗੱਲ ਕਰਦਿਆਂ ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ ਆਪਣੀ ਮੁਸ਼ਕਿਲ ਜਾਂ ਆਪਣੀ ਸ਼ਿਕਾਇਤ ਦੱਸਣ ਲਈ ਆਪਣੇ ਮੋਬਾਇਲ ਵਿਚ ਵੈਬਕਸ ਐਪ ਡਾਊਨਲੋਡ ਕਰਕੇ ਲਿੰਕ https://dcofficegurdaspur.my.webex.com/meet/dcgsp ’ਤੇ ਜਾ ਕੇ ਮੀਟਿੰਗ ਨੰਬਰ 1589213224 ਭਰ ਕੇ ਆਨ ਮੀਟਿੰਗ ਵਿਚ ਹਿੱਸਾ ਲੈ ਸਕਦੇ ਹਨ। ਮੀਟਿੰਗ ਰੋਜਾਨਾਂ (ਸੋਮਵਾਰ ਤੋਂ ਸ਼ੁੱਕਰਵਾਰ-ਵਰਕਿੰਗ ਡੇਅ) ਦੌਰਾਨ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤਕ ਕੀਤੀ ਜਾਂਦੀ ਹੈ।ਉਨਾਂ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਜ਼ਿਲੇ ਦੇ ਸਾਰੇ ਤਹਿਸੀਲਦਾਰ ਦਫਤਰਾਂ, ਨਗਰ ਕੌਂਸਲ ਦਫਤਰਾਂ, ਨਗਰ ਨਿਗਮ ਦਫਤਰ ਬਟਾਲਾ ਅਤੇ ਸਮੂਹ ਬੀਡੀਪੀਓ ਅਤੇ ਸੀਡੀਪੀਓਜ਼ ਦੇ ਦਫਤਰ ਵਿਚੋਂ ਵੀ ਸਵੇਰੇ 11 ਵਜੇ ਤੋਂ 12 ਵਜੇ ਤਕ ਆਨ ਲਾਈਨ ਮੀਟਿੰਗ ਵਿਚ ਸ਼ਾਮਲ ਹੋਇਆ ਜਾ ਸਕਦਾ ਹੈ। ਉਨਾਂ ਅੱਗੇ ਦੱਸਿਆ ਕਿ ਜਿਲਾ ਵਾਸੀ ਆਨ-ਲਾਈਨ ਮੀਟਿੰਗ ਤੋ ਇਲਾਵਾ ਵਟਸਐਪ ਨੰਬਰ 62393-01830 ਉੱਪਰ ਵੀ ਆਪਣੀ ਮੁਸ਼ਕਿਲ ਜਾਂ ਸ਼ਿਕਾਇਤ ਭੇਜ ਸਕਦੇ ਹਨ।ਅੱਜ ਜ਼ਿਲਾ ਵਾਸੀਆਂ ਵਲੋਂ ਵੈਬਕਸ ਰਾਹੀਂ ਆਨ ਲਾਈਨ ਮੀਟਿੰਗ ਵਿੱਚ ਹਿੱਸਾ ਲਿਆ ਗਿਆ ਤੇ ਆਪਣੀਆਂ ਮੁਸ਼ਕਿਲਾਂ /ਸ਼ਿਕਾਇਤਾਂ ਦੱਸੀਆਂ ਗਈਆਂ ਗਈਆਂ, ਜਿਨਾਂ ਨੂੰ ਨਿਪਟਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ।