Friday, November 15, 2024
Breaking NewsFeaturedਪੰਜਾਬਮੁੱਖ ਖਬਰਾਂ

01 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀਆਂ ਗੋਲੀਆਂ ਵੰਡੀਆਂ

01 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀਆਂ ਗੋਲੀਆਂ ਵੰਡੀਆਂ

ਗੁਰਦਾਸਪੁਰ-ਨਵਨੀਤ ਕੁਮਾਰ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਅਤੇ ਡੀਈਓ ਡਾ ਅਰਵਿੰਦ ਮਨਚੰਦਾ ਅਤੇ ਡਾ ਗਗਨਦੀਪ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਸਿੰਘ ਦੀ ਦੇਖ ਰੇਖ ਵਿੱਚ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ ਬਲਾਕ ਰਣਜੀਤ ਬਾਗ਼ ਵਿੱਚ ਅੱਜ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਗਗਨਦੀਪ ਨੇ ਦੱਸਿਆ ਕਿ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ ਬਲਾਕ ਦੇ 1 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਗਈ । ਉਹਨਾਂ ਕਿਹਾ ਕਿ 2 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਅਤੇ 1 ਸਾਲ ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਖੁਆਈ ਗਈ ਹੈ । ਉਹਨਾਂ ਦੱਸਿਆਂ ਕਿ ਸਿਹਤ ਬਲਾਕ ਦੇ ਸਾਰੇ ਸਰਕਾਰੀ , ਮਾਨਤਾ ਪ੍ਰਾਪਤ , ਪ੍ਰਾਈਵੇਟ ਸਕੂਲਾਂ, ਕਾਲਜਾਂ, ਆਂਗਣਵਾੜੀ ਸੈਟਰਾਂ ਵਿੱਚ ਦਰਜ , ਸਲਮ ਏਰੀਆ, ਪਥੇਰਾਂ ਕਿਸੇ ਕਾਰਨ ਪੜਾਈ ਛੱਡ ਚੁੱਕੇ 1 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਇਹ ਗੋਲੀ ਖੁਆਈ ਗਈ।ਉਹਨਾਂ ਦੱਸਿਆਂ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸਿੱਖਿਆ ਵਿਭਾਗ , ਇਸਤਰੀ ਤੇਂ ਬਾਲ ਵਿਕਾਸ ਵਿਭਾਗ ਆਦਿ ਦਾ ਸਹਿਯੋਗ ਲਿਆ ਗਿਆ। ਓਨ੍ਹਾਂ ਇਹ ਵੀ ਦੱਸਿਆ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦਿੱਤੀ ਜਾਂਦੀ । ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ , ਕਿਉਂਕਿ ਜਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਣ ਰੋਜਾਨਾਂ ਦੀ ਖੁਰਾਕ ਦੇ ਘੱਟਣ ਕਾਰਣ ਸਰੀਰਕ ਕਮਜੋਰੀ , ਖੂਨ ਦੀ ਕਮੀ ਦੇ ਨਾਲ – ਨਾਲ ਬੱਚਿਆਂ ਵਿਚ ਚਿੜ – ਚਿੜਾਪਣ ਦੇਖਣ ਵਿਚ ਆਉਂਦਾ ਹੈ ਪਰ ਹੁਣ ਇਸ ਦਵਾਈ ਦੀ ਖੁਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖੂਨ ਦੀ ਕਮੀ ਤੋਂ ਵੀ ਛੁਟਕਾਰਾ ਮਿਲੇਗਾ। ਬਲਾਕ ਦੇ 1 ਸਾਲ ਤੋਂ 19 ਸਾਲ ਤੱਕ ਦੇ ਜਿਹੜੇ ਬੱਚੇ ਅੱਜ ਅਲਬੈਂਡਾਜੋਲ ਦੀ ਇਹ ਖੁਰਾਕ ਲੈਣ ਤੋਂ ਕਿਸੇ ਕਾਰਨ ਰਹਿ ਗਏ ਹਨ ਓਨ੍ਹਾਂ ਨੂੰ ਇਹ ਖੁਰਾਕ 17 ਅਗਸਤ ਨੂੰ ਮੌਪਅੱਪ ਵਾਲੇ ਦਿਨ ਖੁਆਈ ਜਾਵੇਗੀ। ਉਹਨਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ਼ ਵੀ ਕੀਤੀ।

Share the News

Lok Bani

you can find latest news national sports news business news international news entertainment news and local news