Friday, November 15, 2024
Breaking NewsFeaturedਗੁਰਦਾਸਪੁਰਮੁੱਖ ਖਬਰਾਂ

ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 22 ਅਗਸਤ ਤੋ ਸ਼ੁਰੂ।

ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 22 ਅਗਸਤ ਤੋ ਸ਼ੁਰੂ।

ਗੁਰਦਾਸਪੁਰ-ਨਵਨੀਤ ਕੁਮਾਰ ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ—ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਮਿਤੀ 18 ਅਗਸਤ 2022 ਤੱਕ ਅਰਜੀਆਂ ਦੇ ਸਕਦੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਸ਼ਮੀਰ ਸਿੰਘ ਗੋਰਾਇਆ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 22 ਅਗਸਤ 2022 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ (ਜਿਲਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 50 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ,ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਉਨ੍ਹਾ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸਤ ਜਨਰਲ ਅਤੇ 33 ਪ੍ਰਤੀਸਤ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਮਿਤੀ 18 ਅਗਸਤ 2022 ਤੱਕ ਫਾਰਮ ਭਰਵਾ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਫੌਨ ਨੰ: 01874—220163 ਤੇ ਸੰਪਰਕ ਕਰ ਸਕਦੇ ਹਨ ।

Share the News

Lok Bani

you can find latest news national sports news business news international news entertainment news and local news