6635 ਨਵ ਨਿਯੁਕਤ ਅਧਿਆਪਕਾਂ ਦੀ ਸਿਖਲਾਈ ਲਈ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਸ਼ੁਰੂ
6635 ਨਵ ਨਿਯੁਕਤ ਅਧਿਆਪਕਾਂ ਦੀ ਸਿਖਲਾਈ ਲਈ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਸ਼ੁਰੂ
ਗੁਰਦਾਸਪੁਰ-ਨਵਨੀਤ ਕੁਮਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਸਰਕਾਰੀ ਸਕੂਲਾਂ ਦੇ 6635 ਭਰਤੀ ਦੇ ਨਵ ਨਿਯੁਕਤ ਅਧਿਆਪਕਾਂ ਦੀ ਤਿੰਨ ਦਿਨਾ ਇੰਡਕਸ਼ਨ ਸਿਖਲਾਈ ਵਰਕਸ਼ਾਪ ਸ਼ੁਰੂ ਹੋ ਗਈ। ਜਿਕਰਯੋਗ ਹੈ ਕਿ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਨਵੇਂ ਅਧਿਆਪਕਾਂ ਦੀ ਤਿੰਨ ਗੇੜਾਂ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ। ਅੱਜ ਪਹਿਲੇ ਗੇੜ ਵਿੱਚ 43 ਅਧਿਆਪਕਾਂ ਨੇ ਹਿੱਸਾ ਲਿਆ।
ਇਸ ਮੌਕੇ ਡੀ.ਈ.ਓ.ਐਲੀ: ਅਮਰਜੀਤ ਸਿੰਘ ਭਾਟੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੰਜਾਬ ਸਰਕਾਰ ਵੱਲੋਂ ਗੁਣਾਤਮਿਕ ਸਿੱਖਿਆ ਸੁਧਾਰਾਂ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦੇਣ ਲਈ ਰਿਸੋਰਸ ਪਰਸਨਾਂ ਦੀ ਮਹੱਤਵਪੂਰਨ ਭੂਮਿਕਾ ਰਹੇਗੀ। ਇਸ ਲਈ ਸਮੁੱਚੀ ਟੀਮ ਇਕ ਜੁੱਟ ਹੋ ਕੇ ਕਾਰਜਸ਼ੀਲ ਰਹੇ । ਇਸ ਮੋਕੇ ਮੌਕੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਕਿਹਾ ਕਿ ਪ੍ਰਾਇਮਰੀ ਪੱਧਰ ਤੇ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਨਾਲ ਬੱਚੇ ਦੀ ਨੀਂਹ ਮਜ਼ਬੂਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਸ ਕਿ ਨਵੇਂ ਅਧਿਆਪਕ ਮਿਹਨਤ ਤੇ ਲਗਨ ਨਾਲ ਆਪਣੀ ਡਿਊਟੀ ਕਰਨਗੇ। ਇਸ ਦੌਰਾਨ ਰਿਸੋਰਸ ਪਰਸਨ ਬੀ.ਐਮ.ਟੀ. ਰਾਮ ਸਿੰਘ , ਲਵਪ੍ਰੀਤ ਸਿੰਘ, ਜਗਜੀਤ ਸਿੰਘ ਵੱਲੋਂ ਅਧਿਆਪਕਾਂ ਨੂੰ ਈ.ਪੰਜਾਬ, ਐਜੂਕੇਅਰ ਐਪ, ਸਮਾਰਟ ਸਕੂਲ ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ।ਇਸ ਦੌਰਾਨ ਰਿਸੋਰਸ ਪਰਸਨਾ ਵੱਲੋਂ ਨਵ ਨਿਯੁਕਤ ਅਧਿਆਪਕਾਂ ਦਾ ਬੈਜ ਲਗਾ ਕੇ ਸਵਾਗਤ ਕੀਤਾ ਗਿਆ । ਇਸ ਮੌਕੇ ਡਾਇਟ ਪ੍ਰਿੰਸੀਪਲ ਚਰਨਬੀਰ ਸਿੰਘ , ਲੈਕਚਰਾਰ ਨਰੇਸ਼ ਕੁਮਾਰ , ਮੈਡਮ ਅਨੀਤਾ , ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ ਲਖਵਿੰਦਰ ਸਿੰਘ ਸ਼ੇਖੋ,ਸਹਾਇਕ ਕੋਆਡੀਨੇਟਰ ਵਿਕਾਸ ਸ਼ਰਮਾ ਤੇ ਨਿੰਸਚਿੰਤ ਕੁਮਾਰ ਵੀ ਮੌਜੂਦ ਸਨ।