ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਿਲਡਰਨ ਹਮ, ਗੁਰਦਾਸਪੁਰ ਦਾ ਦੌਰਾ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਿਲਡਰਨ ਹਮ, ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ-ਨਵਨੀਤ ਕੁਮਾਰ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜਨ) ਸੀ. ਜੇ. ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਿਲਡਰਨ ਹਮ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਚਿਲਡਰਨ ਹੋਮ ਦਾ ਨਿਰੀਖਣ ਕੀਤਾ ਗਿਆ। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਚਿਲਡਰਨ ਹੋਮ ਦੇ ਹਰ ਇੱਕ ਬੱਚੇ ਨੂੰ ਇਕੱਲੇ ਇਕੱਲੇ ਅਤੇ ਇਕੱਠਿਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਕੋਲੋਂ ਚਿਲਡਰਨ ਹੋਮ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਗਿਆ। ਉਸ ਸਮੇਂ ਚਿਲਡਰਨ ਹੋਮ, ਗੁਰਦਾਸਪੁਰ ਵਿੱਚ 14 ਬੱਚੇ ਮੌਜੂਦ ਸਨ ਅਤੇ ਉਸ ਸਮੇਂ ਕੁੱਝ ਬੱਚੇ ਚਿਲਡਰਨ ਹੋਮ ਵਿੱਚ ਖੇਡ ਰਹੇ ਸਨ ਅਤੇ ਕੁੱਝ ਬੱਚੇ ਆਪਣੇ ਕਮਰੇ ਵਿੱਚ ਆਰਾਮ ਕਰ ਰਹੇ ਸਨ। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਚਿਲਡਰਨ ਹੋਮ ਦੇ ਹਰੇਕ ਬੱਚੇ ਨੂੰ ਵਧੀਆਂ ਤਰੀਕੇ ਨਾਲ ਆਪਸ ਵਿੱਚ ਪਿਆਰ ਨਾਲ ਰਹਿਣ, ਪੜ੍ਹਾਈ ਕਰਨ ਅਤੇ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਲੈਣ ਬਾਰੇ ਕਿਹਾ ਤਾਂ ਜੋ ਉਹ ਆਪਣੀ ਜਿੰਦਗੀ ਵਿੱਚ ਤਰੱਕੀ ਕਰ ਸਕੇ ।