ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
ਗੁਰਦਾਸਪੁਰ-ਨਵਨੀਤ ਕੁਮਾਰ ਇੰਦਰਜੀਤ ਸਿੰਘ ਹਰਪੁਰਾ ਨੇ ਅੱਜ ਬਾਅਦ ਦੁਪਿਹਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇੰਦਰਜੀਤ ਸਿੰਘ ਹਰਪੁਰਾ ਇਸ ਤੋਂ ਪਹਿਲਾਂ ਬਟਾਲਾ ਵਿਖੇ ਡੀ.ਪੀ.ਆਰ.ਓ. ਤਾਇਨਾਤ ਸਨ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਗੁਰਦਾਸਪੁਰ ਵਿਖੇ ਤਾਇਨਾਤ ਕੀਤਾ ਗਿਆ ਹੈ।ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵਿਖੇ ਬਤੌਰ ਡੀ.ਪੀ.ਆਰ.ਓ. ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਜਨ ਸਧਾਰਨ ਤੱਕ ਪਹੁੰਚਾਉਣ ਲਈ ਪੂਰੀ ਸਹਿਰਦਤਾ ਨਾਲ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੀਡੀਆ ਅਤੇ ਸਰਕਾਰ ਦੇ ਰਿਸ਼ਤੇ ਨੂੰ ਹੋਰ ਸੁਖਾਵਾਂ ਅਤੇ ਨਿੱਘਾ ਬਣਾਇਆ ਜਾਵੇਗਾ। ਡੀ.ਪੀ.ਆਰ.ਓ. ਇੰਦਰਜੀਤ ਸਿੰਘ ਹਰਪੁਰਾ ਦੇ ਅਹੁਦਾ ਸੰਭਾਲਣ ਮੌਕੇ ਸ. ਹਰਜਿੰਦਰ ਸਿੰਘ ਕਲਸੀ, ਡੀ.ਪੀ.ਆਰ.ਓ. ਬਟਾਲਾ, ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਸੈਕਟਰੀ ਦਲਜੀਤ ਸਿੰਘ ਬਮਰਾਹ, ਡਾ. ਮਲਵਿੰਦਰ ਸਿੰਘ, ਵਰਿੰਦਰਜੀਤ ਸਿੰਘ ਅੰਮੋਨੰਗਲ, ਸ. ਮੋਹਨ ਸਿੰਘ ਹਰਪੁਰਾ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਗੁਰਦਾਸਪੁਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।