ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ
ਗੁਰਦਾਸਪੁਰ-ਨਵਨੀਤ ਕੁਮਾਰ
ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ-ਦਿਵਸ ਨਾਲ ਸਬੰਧਤ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਹੈ।ਇਸ ਮੌਕੇ ਆਪਣੇ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਨਾਲ ਸਬੰਧਤ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਦੇਸ਼ ਭਰ ਵਿਚ ਭਾਰੀ ਉਤਸ਼ਾਹ ਅਤੇ ਧਾਰਮਿਕ ਰੀਤਾਂ ਦੇ ਨਾਲ ਮਨਾਇਆ ਜਾਂਦਾ ਹੈ ਅਤੇ ਇਹ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਵਾਲਾ ਜੀਵਨ ਜਿਉਣ ਦੀ ਸਿੱਖਿਆ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਸ਼ਾਂਤੀ ਦੇ ਦੂਤ, ਧਰਮ ਦੇ ਰੱਖਿਅਕ ਅਤੇ ਸਚਾਈ ਦੇ ਪ੍ਰਤੀਕ ਸਨ। “ਸ੍ਰੀਮਦ ਭਾਗਵਤ ਗੀਤਾ“ ਵਿੱਚ ਅੰਕਿਤ ਉਨ੍ਹਾਂ ਦਾ ਫਲਸਫਾ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਹੋਰ ਵੀ ਵਧੇਰੇ ਮਹੱਤਵਪੂਰਨ ਹੈ।ਉਨ੍ਹਾਂ ਦੀਆਂ ਸਿੱਖਿਆਵਾਂ ਮੌਜੂਦਾ ਸਮੇਂ ਵਿੱਚ ਜਿੱਥੇ ਇਕ ਪਾਸੇ ਸਦੀਵੀ ਸਾਂਤੀ ਪ੍ਰਾਪਤ ਕਰਨ ਦਾ ਮਾਰਗ ਹੈ, ਉਥੇ ਦੂਜੇ ਪਾਸੇ ਪਿਆਰ, ਸ਼ਾਂਤੀ, ਫਿਰਕੂ ਸਦਭਾਵਨਾ ਤੇ ਭਾਈਚਾਰੇ ਦੀਆਂ ਤੰਦਾਂ ਨੂੰ ਮਜ਼ਬੂਤ ਬਣਾਉਂਦਿਆਂ ਹਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣ ਅਤੇ ਉਨ੍ਹਾਂ ਨੇ ਲੋਕਾਂ ਨੂੰ ਅੰਦਰੂਨੀ ਸ਼ਾਂਤੀ ਅਤੇ ਖੁਸ਼ਹਾਲੀ ਪ੍ਰਾਪਤ ਕਰਨ ਲਈ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ `ਤੇ ਚੱਲਣ ਦਾ ਸੱਦਾ ਦਿੱਤਾ।