Friday, November 15, 2024
Breaking NewsFeaturedਗੁਰਦਾਸਪੁਰਮੁੱਖ ਖਬਰਾਂ

ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬੀਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ

ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬੀਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ

ਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਗੁਰਦਾਸਪੁਰ ਨੂੰ ਗੋਟ ਪੋਕਸ ਦੀਆਂ 25291 ਖਰਾਕਾਂ ਪ੍ਰਾਪਤ ਹੋਈਆਂ

ਜ਼ਿਲ੍ਹੇ ਵਿੱਚ ਇਲਾਜ ਉਪਰੰਤ 2789 ਪਸ਼ੂ ਲੰਪੀ ਸਕਿਨ ਬੀਮਾਰੀ ਤੋਂ ਪੂਰੀ ਤਰਾਂ ਠੀਕ ਹੋਏ

ਗੁਰਦਾਸਪੁਰ-ਨਵਨੀਤ ਕੁਮਾਰ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਪੰਜਾਬ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਪਸ਼ੂ ਪਾਲਣ ਵਿਭਾਗ ਕੰਮ ਕਰ ਰਿਹਾ ਹੈ। ਇਸ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਗੁਰਦਾਸਪੁਰ ਨੂੰ ਗੋਟ ਪੋਕਸ ਦੀਆਂ 25291 ਖਰਾਕਾਂ ਪ੍ਰਾਪਤ ਹੋਈਆਂ ਹਨ।ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਤਹਿਤ ਪਸ਼ੂ ਪਾਲਕਾਂ ਨੂੰ ਸਰਕਾਰ ਅਤੇ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਾਰੀ ਹਦਾਇਤਾਂ ਅਨੁਸਾਰ ਪਸ਼ੂਆਂ ਦੀ ਖਰੀਦੋ-ਫ਼ਰੋਖਤ ਅਤੇ ਆਵਾਜਾਈ ’ਤੇ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ ਅਤੇ ਕੋਈ ਵੀ ਪਸ਼ੂ ਮੇਲਾ ਨਹੀਂ ਲਗਾਇਆ ਜਾਵੇਗਾ। ਮੱਖੀਆਂ, ਮੱਛਰਾਂ, ਚਿਚੜਾਂ ਨੂੰ ਕੰਟਰੋਲ ਕਰਨ ਅਤੇ ਪਸ਼ੂਆਂ ਦੀ ਸਾਫ਼-ਸਫ਼ਾਈ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਲੰਪੀ ਸਕਿਨ ਬੀਮਾਰੀ ਦੇ ਲੱਛਣਾਂ ਬਾਰੇ ਦੱਸਿਆ ਪਸ਼ੂ ਨੂੰ ਤੇਜ਼ ਬੁਖਾਰ, ਚਮੜੀ ’ਤੇ ਧੱਫੜ, ਲੱਤਾਂ ਦੀ ਸੋਜ਼ ਅਤੇ ਪਸ਼ੂ ਵੱਲੋਂ ਚਾਰਾ ਖਾਣਾ ਬੰਦ ਕਰਨਾ ਇਸਦੇ ਮੁੱਖ ਲੱਛਣ ਹਨ। ਇਸ ਬਿਮਾਰੀ ਨਾਲ ਪਸ਼ੂ ਪਾਲਕਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ।ਡਾ. ਸ਼ਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 3598 ਪਸ਼ੂ ਲੰਪੀ ਸਕਿਨ ਬਿਮਾਰੀ ਤੋਂ ਗ੍ਰਸਤ ਹੋਏ ਹਨ ਅਤੇ ਇਨ੍ਹਾਂ ਵਿਚੋਂ 2789 ਪਸ਼ੂ ਪੂਰੀ ਤਰਾਂ ਠੀਕ ਹੋ ਗਏ ਹਨ ਜਦਕਿ ਬਾਕੀ ਪਸ਼ੂਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅੱਜ ਤੱਕ 16718 ਖੁਰਾਕਾਂ ਲਗਾ ਦਿੱਤੀਆਂ ਗਈਆਂ ਹਨ।ਡਾ. ਸ਼ਾਮ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਪਸ਼ੂ ਬੰਨਣ ਵਾਲੀ ਥਾਂ ’ਤੇ ਇੱਕ ਫੀਸਦੀ ਫੋਰਮਾਲਾਈਨ ਜਾਂ ਸੋਡੀਅਮਹਾਈਪੋਕਰੋਲਾਈਟ ਦੀ ਸਪਰੇਅ ਕੀਤੀ ਜਾਵੇ ਅਤੇ ਬੀਮਾਰੀ ਆਉਣ ਦੀ ਸੂਰਤ ਵਿੱਚ ਤੁਰੰਤ ਨੇੜਲੀ ਪਸ਼ੂ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਅਤੇ ਬੀਮਾਰ ਪਸ਼ੂ ਨੂੰ ਤੰਦਰੁਸਤ ਪਸ਼ੂਆਂ ਤੋਂ ਤੁਰੰਤ ਅਲੱਗ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪਸ਼ੂ ਧੰਨ ਦੀ ਮੌਤ ਹੁੰਦੀ ਹੈ ਤਾਂ ਨੇੜਲੀ ਪਸ਼ੂ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਮਰੇ ਪਸ਼ੂਆਂ ਨੂੰ 6 ਬਾਈ 6 ਸਾਈਜ ਦਾ ਡੂੰਘਾ ਟੋਆ ਪੁੱਟ ਕੇ ਚੂਨਾ ਪਾ ਕੇ ਦਫ਼ਨਾਇਆ ਜਾਵੇ।
ਉਨ੍ਹਾਂ ਕਿਹਾ ਕਿ ਲੰਪੀ ਸਕਿਨ ਬੀਮਾਰੀ ਸਬੰਧੀ ਹੋਰ ਜਾਣਕਾਰੀ ਲਈ ਸਥਾਪਿਤ ਕੰਟਰੋਲ ਰੂਮ ਕਮਰਾ ਨੰਬਰ 523 ਜਾਂ ਨੋਡਲ ਅਫ਼ਸਰ ਡਾ. ਰਾਜੇਸ਼ ਕੁਮਾਰ (97812-00712) ਸਹਾਇਕ ਨਿਰਦੇਸ਼ਕ, ਪਸ਼ੂ ਪਾਲਣ ਐਨੀਮਲ ਪ੍ਰੋਡੱਕਸ਼ਨ ਗੁਰਦਾਸਪੁਰ, ਡਾ ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਗੁਰਦਾਸਪੁਰ (98146-85348), ਇੰਦਰਜੀਤ ਸਿੰਘ ਅੰਕੜਾ ਸਹਾਇਕ 84379-55849, ਸੁਖਜਿੰਦਰ ਸਿੰਘ ਪੋਲਟਰੀ ਇੰਸਪੈਕਟਰ 98142-01411, ਹਰਜੀਤ ਸਿੰਘ ਪੋਲਟਰੀ ਇੰਸਪੈਕਟਰ 94659-78122, ਗੁਰਸਿਮਰਨ ਸਿੰਘ ਮਿਲਕ ਰਿਕਾਡਰ 88721-79395 ਅਤੇ ਕੁਲਜਿੰਦਰ ਸਿੰਘ ਇੰਨੂਮਰੀਨੈਟਰ 98551-82201 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Share the News

Lok Bani

you can find latest news national sports news business news international news entertainment news and local news