ਰੈਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਵਿੱਚ ਸਲਾਨਾ ਗਤੀਵਿਧੀਆਂ ਦਾ ਕਲੰਡਰ ਜਾਰੀ
ਰੈਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਵਿੱਚ ਸਲਾਨਾ ਗਤੀਵਿਧੀਆਂ ਦਾ ਕਲੰਡਰ ਜਾਰੀ
ਸੀਨੀਅਰ ਸੈਕੰਡਰੀ ਸਕੂਲ ਕਲੇਰ ਕਲਾਂ ਨੂੰ ਐਨ.ਐਸ.ਐਸ ਯੁਨਿਟ ਅਲਾਟ ਕੀਤਾ
ਗੁਰਦਾਸਪੁਰ- ਨਵਨੀਤ ਕੁਮਾਰ ਯੁਵਕ ਸੇਵਾਵਾਂ ਵਿਭਾਗ, ਗੁਰਦਾਸਪੁਰ ਵੱਲੋਂ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਲਗਭਗ 30 ਰੈਡ ਰਿਬਨ ਕਲੱਬਾਂ ਦੀ ਇੱਕ ਐਡਵੋਕੇਸੀ ਮੀਟਿੰਗ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਕੀਤੀ ਗਈ। ਯੁਵਕ ਸੇਵਾਵਾਂ ਦੇ ਸਹਾਇਕ ਡਾਇਰੈਕਟਰ ਰਵੀ ਦਾਰਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਰੈਡ ਰਿਬਨ ਕਲੱਬਾਂ ਦੀਆਂ ਸਲਾਨਾ ਗਤੀਵਿਧੀਆਂ ਦਾ ਕਲੰਡਰ ਜਾਰੀ ਕੀਤਾ ਗਿਆ। ਮੀਟਿੰਗ ਦੌਰਾਨ ਯੁਵਕ ਸੇਵਾਵਾਂ ਵਿਭਾਗ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਜ਼ਿਲ੍ਹੇ ਵਿੱਚ ਐਚ.ਆਈ.ਵੀ ਏਡਜ਼ ਜਾਗਰੂਕਤਾ ਸੈਮੀਨਾਰ, ਨਸ਼ਾ ਵਿਰੋਧੀ ਗਤੀਵਿਧੀਆਂ, ਖੂਨਦਾਨ ਕੈਂਪ, ਕੁਇੱਜ਼ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਕਰਵਾ ਕੇ ਵਿਦਿਆਰਥੀਆਂ ਵਿੱਚ ਇਹਨਾਂ ਵਿਸ਼ਿਆਂ ਪ੍ਰਤਿ ਜਾਗਰੂਕਤਾ ਪੈਦਾ ਕਰਨ ਦਾ ਟੀਚਾ ਮਿਥਿਆ ਗਿਆ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਦਿਆਰਥੀਆਂ ਦਾ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ, ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਨਿਤਿਨ, ਜਪਨੂਰ ਸਿੰਘ ਅਤੇ ਸੁਰਭੀ ਨੇ ਪਹਿਲਾ, ਦੂਜਾ ਤੇ ਤੀਜ਼ਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਵਧੀਆ ਕਾਰਗੁਜਾਰੀ ਕਰਨ ਵਾਲੇ 10 ਕਾਲਜਾਂ ਦੇ ਪ੍ਰੋਗਰਾਮ ਅਫਸਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਦੌਰਾਨ ਪਿੰਡ ਕਲੇਰ ਕਲਾਂ ਬਲਾਕ (ਧਾਰੀਵਾਲ) ਵਿੱਚ ਸਾਰੀਆਂ ਸਰਕਾਰੀ ਸਕੀਮਾਂ ਲਾਗੂ ਕਰਨ ਦੇ ਉਦੇਸ਼ ਦੀ ਪੂਰਤੀ ਲਈ ਪਿੰਡ ਵਿੱਚ ਸਥਿਤ ਸੀਨੀਅਰ ਸੈਕੰਡਰੀ ਸਕੂਲ ਨੂੰ ਐਨ.ਐਸ.ਐਸ ਯੁਨਿਟ ਅਲਾਟ ਕੀਤਾ ਗਿਆ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਵੀ ਦਾਰਾ ਨੇ ਦੱਸਿਆ ਕਿ ਐੈਨ.ਐਸ.ਐਸ ਯੁਨਿਟ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਕੁਆਲਿਟੀ ਅਤੇ ਦੇਸ਼ ਸੇਵਾ ਦੀ ਭਾਵਨਾ ਪੈਦਾ ਕਰਦਾ ਹੈ। ਇਸ ਯੁਨਿਟ ਦੇ ਮੈਂਬਰ ਬਣ ਕੇ ਵਿਦਿਆਰਥੀ ਰੁੱਖ ਲਗਾ ਕੇ, ਸਵਛੱਤਾ ਅਭਿਆਨ ਚਲਾ ਕੇ ਵਾਤਾਵਾਰਣ ਦੀ ਰੱਖਿਆ ਵਿੱਚ ਆਪਣਾ ਯੌਗਦਾਨ ਪਾ ਸਕਦੇ ਹਨ।