Friday, November 15, 2024
Breaking NewsFeaturedਪੰਜਾਬਮੁੱਖ ਖਬਰਾਂ

23 ਅਕਤੂਬਰ ਨੂੰ ਅਰਥੀ ਫੂਕ ਮੁਜ਼ਾਹਰੇ ਕਰਕੇ ਕਾਲ਼ੀ ਦਿਵਾਲੀ ਮਨਾਉਣਗੇ ਪੰਜਾਬ ਦੇ ਅਧਿਆਪਕ

23 ਅਕਤੂਬਰ ਨੂੰ ਅਰਥੀ ਫੂਕ ਮੁਜ਼ਾਹਰੇ ਕਰਕੇ ਕਾਲ਼ੀ ਦਿਵਾਲੀ ਮਨਾਉਣਗੇ ਪੰਜਾਬ ਦੇ ਅਧਿਆਪਕ

ਚੰਡੀਗੜ੍ਹ – ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.), ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋ: 6505 (ਜੈ ਸਿੰਘ ਵਾਲਾ) ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ (3442, 7654) ਵੱਲੋਂ ਦਿਵਾਲੀ ਮੌਕੇ 23 ਅਕਤੂਬਰ ਨੂੰ 9 ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕਰਨ ਅਤੇ 6 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਆਨੰਦਪੁਰ ਸਾਹਿਬ ਵਿਖੇ ਸੂਬਾਈ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, 6505 ਈਟੀਟੀ ਦੇ ਪ੍ਰਧਾਨ ਕਮਲ ਠਾਕੁਰ ਅਤੇ ਓਡੀਐੱਲ ਅਧਿਆਪਕ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਗਰੇਵਾਲ ਨੇ ਦੱਸਿਆ ਕਿ ਜਥੇਬੰਦੀਆਂ ਵੱਲੋਂ ਓ.ਡੀ.ਐੱਲ. ਅਧਿਆਪਕਾਂ ਦੇ 11-11 ਸਾਲ ਤੋਂ ਪੈਡਿੰਗ ਰੈਗੂਲਰ ਆਰਡਰ ਜਾਰੀ ਕਰਨ ਅਤੇ 180 ਈਟੀਟੀ ਅਧਿਆਪਕਾਂ ‘ਤੇ ਮੂਲ ਭਰਤੀ (4500 ਈ.ਟੀ.ਟੀ.) ਦੇ ਸਾਰੇ ਲਾਭ ਬਹਾਲ ਕਰਨ ਸਬੰਧੀ ‘ਮੰਗ ਪੱਤਰ’ ਪਹਿਲਾਂ ਹੀ ਬੀਤੀ 2 ਸਤੰਬਰ ਨੂੰ ਸਮੁੱਚੇ ਜ਼ਿਲ੍ਹਾ ਕੇਂਦਰਾਂ ਤੋਂ ਭੇਜੇ ਜਾ ਚੁੱਕੇ ਹਨ। ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਵੱਲੋਂ ਵਿਭਾਗ ਦੇ ਮਸਲਿਆਂ ਦਾ ਹਕੀਕੀ ਹੱਲ ਕਰਨ ਦੀ ਥਾਂ ਧਮਕੀਆਂ ਰਾਹੀਂ ਧਰਨਾ ਮੁਕਤ ਕਰਨ ਦੇ ਗ਼ੈਰ ਜਮਹੂਰੀ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਵੀ ਕੀਤੀ ਹੈ। ਸੰਘਰਸ਼ ਨੂੰ ਤੇਜ਼ ਕਰਨ ਦੇ ਫ਼ੈਸਲੇ ਤਹਿਤ 23 ਅਕਤੂਬਰ ਨੂੰ ਦੀਵਾਲੀ ਮੌਕੇ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ ਰੋਸ ਦਿਵਸ ਤਹਿਤ ਸੰਗਰੂਰ ਵਿਖੇ ਹਰਪਾਲ ਸਿੰਘ ਚੀਮਾ, ਬਰਨਾਲਾ ਵਿਖੇ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਵਿਖੇ ਇੰਦਰਬੀਰ ਸਿੰਘ ਨਿੱਝਰ, ਸਮਾਣਾ ਵਿਖੇ ਚੇਤਨ ਸਿੰਘ ਜੌਡ਼ਾਮਾਜਰਾ, ਗੰਭੀਰਪੁਰ (ਆਨੰਦਪੁਰ ਸਾਹਿਬ) ਵਿਖੇ ਹਰਜੋਤ ਸਿੰਘ ਬੈਂਸ, ਹੁਸ਼ਿਆਰਪੁਰ ਵਿਖੇ ਬ੍ਰਹਮਸ਼ੰਕਰ ਜਿੰਪਾ, ਮਲੋਟ ਵਿਖੇ ਡਾ. ਬਲਜੀਤ ਕੌਰ, ਗੁਰੂ ਹਰਸਹਾਏ ਵਿਖੇ ਫੌਜਾ ਸਿੰਘ ਸ਼ਰਾਰੀ ਦੀ ਅਤੇ ਪਿੰਡ ਕਟਾਰੂਚੱਕ (ਪਠਾਨਕੋਟ) ਵਿਖੇ ਲਾਲ ਚੰਦ ਕਟਾਰੂਚੱਕ ਦੇ ਘਰਾਂ ਮੂਹਰੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।ਇਸ ਉਪਰੰਤ ਵੀਂ ਮਸਲਿਆਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ 6 ਨਵੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਹਜਾਰਾਂ ਦੀ ਸ਼ਮੂਲੀਅਤ ਵਾਲੀ ਸੂਬਾਈ ਰੈਲੀ ਕਰਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਦਾ ਕੀਤਾ ਜਾਵੇਗਾ। ਇਸ ਮੌਕੇ ਬੇਅੰਤ ਸਿੰਘ ਫੂਲੇਵਾਲਾ, ਰਾਜੀਵ ਕੁਮਾਰ ਬਰਨਾਲਾ, ਗੁਰਪਿਆਰ ਕੋਟਲੀ, ਸੋਹਣ ਸਿੰਘ ਬਰਨਾਲਾ, ਹਰਬੰਸ ਲਾਲ, ਲਵਦੀਪ ਰੌਕੀ, ਮਹਿੰਦਰ ਸਿੰਘ ਕੌੜਿਆਂਵਾਲੀ, ਗੁਰਮੁਖ ਸਿੰਘ, ਪ੍ਰਿੰ: ਲਖਵਿੰਦਰ ਸਿੰਘ, ਮੁਕੇਸ਼ ਕੁਮਾਰ, ਜਤਿੰਦਰ ਸਿੰਘ, ਭਾਲੇਸ਼ ਸ਼ਰਮਾ, ਰਾਕੇਸ਼ ਗੁਰਦਾਸਪੁਰ, ਗਿਆਨ ਚੰਦ ਰੂਪਨਗਰ, ਹਰਪ੍ਰੀਤ ਸਿੰਘ, ਹਰਪ੍ਰੀਤ ਸਾਮਾ, ਅਵਤਾਰ ਸਿੰਘ ਖਾਲਸਾ ਅਤੇ ਭਾਰਤ ਭੂਸਣ ਵੀ ਸ਼ਾਮਿਲ ਰਹੇ।

Share the News

Lok Bani

you can find latest news national sports news business news international news entertainment news and local news