Friday, November 15, 2024
Breaking NewsFeaturedਅੰਤਰਰਾਸ਼ਟਰੀਪੰਜਾਬਭਾਰਤਮੁੱਖ ਖਬਰਾਂ

ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਿਹਰੀਆਂ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸ਼ੈਸਨ ਜੱਜ

ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਿਹਰੀਆਂ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸ਼ੈਸਨ ਜੱਜ

ਗੁਰਦਾਸਪੁਰ -ਨਵਨੀਤ ਕੁਮਾਰ  ਜ਼ਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 12 ਨਵੰਬਰ 2022 ਨੂੰ ਲਗਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਸੰਗੀਨ ਫੌਜਦਾਰੀ ਦੇ ਕੇਸਾਂ ਨੂੰ ਛੱਡ ਕੇ ਬਾਕੀ ਹਰ ਤਰ੍ਹਾਂ ਦੇ ਕੇਸ ਇਸ ਅਦਾਲਤ ਵਿੱਚ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਘਰੇਲੂ ਝਗੜੇ, ਪਾਣੀ ਦੇ ਬਿੱਲ ਦੇ ਕੇਸ,  ਚੈਕ ਬਾਉਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ, ਟਿ੍ਰਬਿਊਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫ਼ਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ ਅਤੇ  ਬੈਕਾਂ ਦੇ ਕੇਸ ਆਦਿ ਨੂੰ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ। ਇਹ ਲੋਕ ਅਦਾਲਤ ਜ਼ਿਲ੍ਹੇ ਦੀਆਂ ਅਦਾਲਤਾਂ ਗੁਰਦਾਸਪੁਰ ਅਤੇ ਬਟਾਲਾ ਵਿੱਚ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਲਈ ਸਬੰਧਿਤ ਅਦਾਲਤ ਦੇ ਜੱਜ ਅਤੇ ਜਿਹੜੇ ਝਗੜੇ-ਵਿਵਾਦ ਅਦਾਲਤਾਂ ਵਿੱਚ ਲੰਬਿਤ ਨਹੀ ਹਨ, ਸਬੰਧੀ ਦਰਖਾਸਤ ਸਾਦੇ ਕਾਗਜ਼ ’ਤੇ ਲਿਖ ਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਸਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦੇ ਫੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।

Share the News

Lok Bani

you can find latest news national sports news business news international news entertainment news and local news