ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ – ਡਿਪਟੀ ਕਮਿਸ਼ਨਰ
ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ – ਡਿਪਟੀ ਕਮਿਸ਼ਨਰ
ਗੁਰਦਾਸਪੁਰ-ਨਵਨੀਤ ਕੁਮਾਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ’ਚ ਜਮ੍ਹਾਂ ਕਰਵਾਏ ਜਾਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਕੰਮਲ ਹੋਏ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਵਿੱਚ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਵੀ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਉਨ੍ਹਾਂ ਦੀ ਯੂ.ਸੀ. ਵੀ ਡੀ.ਸੀ. ਦਫ਼ਤਰ ਜਮ੍ਹਾਂ ਕਰਵਾਈ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਖੁਦ ਵਿਕਾਸ ਕਾਰਜਾਂ ਦਾ ਮੌਕੇ ’ਤੇ ਜਾ ਕੇ ਮੁਆਇਨਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਆਪਣੀ ਨਿਗਰਾਨੀ ਹੇਠ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾਵੇ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਡਾ. ਵਰੁਣ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।