ਪੰਜਾਬ ਦਾ ਇਹ ਅਫਸਰ ਲੋਕਾਂ ਤੋਂ ਲੈਂਦਾ ਸੀ ਮਹੀਨਾ ……..
ਪੰਜਾਬ ਦਾ ਇਹ ਅਫਸਰ ਲੈਂਦਾ ਸੀ ਮਹੀਨਾ ……..
ਲੁਧਿਆਣਾ ,ਸੁਖਚੈਨ ਮਹਿਰਾ– ਪੰਜਾਬ ਤੋਂ ਵੱਡੀ ਖ਼ਬਰ ਆ ਰਹੀ ਹੈ ਜਿਸ ਵਿਚ ਇਹ ਪਤਾ ਲਗਾ ਹੈ ਕੀ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਤੋਰ ਤੇ ਮਹੀਨਾ ਵਸੂਲਦਾ ਸੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ 18.11.2022 ਨੂੰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਉਨਾਂ ਦੇ ਵਾਹਨਾਂ ਦੇ ਚਲਾਨ ਜਾਰੀ ਨਾ ਕਰਨ ਬਦਲੇ ਕੁੱਝ ਨਿੱਜੀ ਵਿਅਕਤੀਆਂ ਰਾਹੀਂ ਮਹੀਨਾ ਰਿਸ਼ਵਤ ਵਸੂਲਦਾ ਸੀ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸਤਨਾਮ ਸਿੰਘ ਧਵਨ ਵਾਸੀ ਪਿੰਡ ਮਾਣਕਵਾਲ, ਜ਼ਿਲ੍ਹਾ ਲੁਧਿਆਣਾ ਨੇ ਉਕਤ ਆਰ.ਟੀ.ਏ. ਨਾਲ ਜੁੜੇ ਪੰਜਾਬ ਹੋਮ ਗਾਰਡਜ (ਪੀ.ਐਚ.ਜੀ.) ਵਲੰਟੀਅਰ ਬਹਾਦਰ ਸਿੰਘ ਦੀਆਂ ਵੀਡੀਓ ਕਲਿੱਪਾਂ ਸਮੇਤ ਇਸ ਹੈਲਪਲਾਈਨ ‘ਤੇ ਆਰ.ਟੀ.ਏ. ਲੁਧਿਆਣਾ ਦੇ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਦੀ ਟੀਮ ਨੇ ਉਪਰੋਕਤ ਸ਼ਿਕਾਇਤ ਵਿਚਲੇ ਸਬੂਤਾਂ ਅਤੇ ਤੱਥਾਂ ਦੀ ਤਸਦੀਕ ਕੀਤੀ ਜੋ ਸਹੀ ਪਾਈ ਗਈ ਹੈ ਤੇ ਮਹੀਨਾ ਲੈਣ ਵਾਲੇ ਇਸ ਅਫਸਰ ਦੀ ਚਰਚਾ ਪੰਜਾਬ ਭਰ ਚ ਹੈ