ਜਲੰਧਰ ਚ ਹਟਾਇਆ ਗਿਆ ਚੋਣ ਜਾਬਤਾ
ਜਲੰਧਰ ਚ ਹਟਾਇਆ ਗਿਆ ਚੋਣ ਜਾਬਤਾ
ਜਲੰਧਰ ,ਰਾਕੇਸ਼ ਵਰਮਾ — ਜਲੰਧਰ ਦੇ ਐਮ.ਪੀ ਦੀ ਮੌਤ ਤੋਂ ਬਾਅਦ ਵੋਟਾਂ ਕਰਵਾਇਆ ਗਿਆ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਜਲੰਧਰ ਜ਼ਿਮਨੀ ਚੋਣ ਸੰਬੰਧੀ ਆਦਰਸ਼ ਚੋਣ ਜ਼ਾਬਤਾ ਹਟਾਉਣ ਲਈ ਪੱਤਰ ਜਾਰੀ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਇਸ ਪੱਤਰ ਵਿਚ ਲਿਖਿਆ ਗਿਆ ਹੈ ਕਿ ਚੋਣ ਕਮਿਸ਼ਨ ਵਲੋਂ ਚੋਣ ਸ਼ਡਿਊਲ ਦੇ ਐਲਾਨ ਦੀ ਮਿਤੀ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹਿੰਦਾ ਹੈ। ਹੁਣ ਜਦੋਂ ਰਿਟਰਨਿੰਗ ਅਫ਼ਸਰ ਵਲੋਂ ਜਲੰਧਰ ਜ਼ਿਮਨੀ ਚੋਣ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਤਾਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ