ਪੰਜਾਬ ਦਾ ਇਹ ਸਮਾਜ ਸੇਵਕ ਬਣਿਆ ਹੜ੍ਹ ਪੀੜਤ ਲਈ ਰੱਬ
ਪੰਜਾਬ ਦਾ ਇਹ ਸਮਾਜ ਸੇਵਕ ਬਣਿਆ ਹੜ੍ਹ ਪੀੜਤ ਲਈ ਰੱਬ
ਜਲੰਧਰ,ਲੋਕਬਾਣੀ — ਪੰਜਾਬ ਚ ਇੰਨੀ ਦਿਨੀ ਮੀਹ ਪੈਨ ਤੇ ਨੇੜੇ ਦੇ ਰਾਜਾਂ ਚੋ ਪਾਣੀ ਆਉਣ ਕਾਰਨ ਕਾਫੀ ਜਿਲ੍ਹੇ ਹੜ੍ਹ ਤੋਂ ਪ੍ਰਭਾਵਤ ਹੋਏ ਹਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐਸ.ਪੀ. ਸਿੰਘ ਓਬਰਾਏ ਵਲੋਂ ਹੜ੍ਹ ਪ੍ਰਭਾਵਿਤ ਖ਼ੇਤਰਾਂ ਦੇ ਅਜਿਹੇ ਲੋੜਵੰਦ ਲੋਕਾਂ ਨੂੰ ਘਰ ਬਣਾ ਕੇ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਘਰ ਹੜ੍ਹ ਦੇ ਪਾਣੀ ਕਾਰਨ ਢਹਿ ਗਏ ਹਨ।ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੈਦਾ ਹੋਏ ਚਿੰਤਾਜਨਕ ਹਾਲਾਤ ਦੌਰਾਨ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਦੇ ਘਰਾਂ ਅੰਦਰ ਪਾਣੀ ਭਰ ਜਾਣ ਕਾਰਨ ਉਨ੍ਹਾਂ ਦੇ ਘਰ ਢਹਿ ਢੇਰੀ ਹੋ ਗਏ ਹਨ ਜਾਂ ਰਹਿਣਯੋਗ ਨਹੀਂ ਰਹੇ। ਜਿਸ ਲਈ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਲਦ ਅਜਿਹੇ ਲੋੜਵੰਦ ਲੋਕਾਂ ਨੂੰ ਨਵੇਂ ਘਰ ਬਣਾ ਕੇ ਦੇਵੇਗਾ।