Friday, November 15, 2024
Breaking NewsFeaturedਪੰਜਾਬਭਾਰਤਮੁੱਖ ਖਬਰਾਂ

ਬਲੈਕਮੇਲਰ ਪੱਤਰਕਾਰਾਂ ਦੀ ਖੈਰ ਨਹੀਂ,ਵਿਜੀਲੈਂਸ ਨੇ ਕੀਤਾ ਇਕ ਕਾਬੂ

ਬਲੈਕਮੇਲਰ ਪੱਤਰਕਾਰਾਂ ਦੀ ਖੈਰ ਨਹੀਂ,ਵਿਜੀਲੈਂਸ ਨੇ ਕੀਤਾ ਇਕ ਕਾਬੂ
ਲੁਧਿਆਣਾ, ਸੁਖਚੈਨ ਮਹਿਰਾ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਲੁਧਿਆਣਾ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ

Share the News

Lok Bani

you can find latest news national sports news business news international news entertainment news and local news