Friday, November 15, 2024
Featuredਪੰਜਾਬਮੁੱਖ ਖਬਰਾਂ

Weather: ਪੰਜਾਬ ‘ਚ ਮੀਂਹ ਅਤੇ ਤੂਫਾਨ ਕਾਰਨ ਤਾਪਮਾਨ ‘ਚ ਗਿਰਾਵਟ, 8 ਜ਼ਿਲਿਆਂ ‘ਚ ਅਲਰਟ ਜਾਰੀ

Weather: ਪੰਜਾਬ ‘ਚ ਮੀਂਹ ਅਤੇ ਤੂਫਾਨ ਕਾਰਨ ਤਾਪਮਾਨ ‘ਚ ਗਿਰਾਵਟ, 8 ਜ਼ਿਲਿਆਂ ‘ਚ ਅਲਰਟ ਜਾਰੀ


ਚੰਡੀਗੜ੍ਹ: ਪੰਜਾਬ ‘ਚ ਸਵੇਰ ਤੋਂ ਪੈ ਰਹੀ ਬਾਰਿਸ਼ ਨੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਇਸ ਦੌਰਾਨ ਮੌਸਮ ਵਿਭਾਗ ਨੇ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਹੈ।

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ 29 ਅਪ੍ਰੈਲ ਯਾਨੀ ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ ਦੇ ਨਾਲ ਹਲਕੀ ਤੂਫ਼ਾਨ (ਹਵਾ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਭਵਿੱਖਬਾਣੀ ਜਾਰੀ ਕੀਤੀ ਹੈ।

ਬਰਨਾਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਐੱਸ.ਬੀ.ਐੱਸ.ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਸਮੇਤ ਵੱਖ-ਵੱਖ ਜ਼ਿਲਿਆਂ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ।

Share the News

Lok Bani

you can find latest news national sports news business news international news entertainment news and local news