Featured ਪੰਜਾਬ ਮੁੱਖ ਖਬਰਾਂ ਪੰਜਾਬ ਤੋਂ ਕਟੜਾ ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਕਈ ਟਰੇਨਾਂ ਹੋਇਆਂ ਰੱਦ April 30, 2024April 30, 2024 Lok Bani 0 Comments Jalandhar City, Jalandhar news, new delhi express, Punjab News, Vaishno devi ਪੰਜਾਬ ਤੋਂ ਕਟੜਾ ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਕਈ ਟਰੇਨਾਂ ਹੋਇਆਂ ਰੱਦ ਜਲੰਧਰ : ਪੰਜਾਬ ‘ਚ ਟਰੇਨਾਂ ਦੇ ਰੱਦ ਹੋਣ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਖਬਰ ਸਾਹਮਣੇ ਆਈ ਹੈ ਕਿ 30 ਅਪ੍ਰੈਲ ਯਾਨੀ ਅੱਜ ਤੋਂ ਸ਼ਨੋਦੇਵੀ ਜਾਣ ਵਾਲੀਆਂ ਟਰੇਨਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਸਿਟੀ ਸਟੇਸ਼ਨ ਤੋਂ ਨਵੀਂ ਦਿੱਲੀ ਜਾਣ ਵਾਲੀ ਐਕਸਪ੍ਰੈੱਸ ਟਰੇਨ ਅਤੇ ਵੈਸ਼ਨੋ ਦੇਵੀ ਜਾਣ ਵਾਲੀ ਕਟੜਾ ਟਰੇਨ 30 ਅਪ੍ਰੈਲ ਨੂੰ ਨਹੀਂ ਚੱਲੇਗੀ, ਜਦਕਿ 100 ਤੋਂ ਵੱਧ ਟਰੇਨਾਂ ਦੇ ਰੂਟ ਡਾਇਵਰਟ ਕੀਤੇ ਗਏ ਹਨ। ਇਸ ਦੇ ਨਾਲ ਹੀ ਯਾਤਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕਰੀਬ 46 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਕਾਰਨ ਕੰਮ ਲਈ ਜਾਣ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਵਿਭਾਗ ਨੂੰ ਇਸ ਦਾ ਜਲਦੀ ਕੋਈ ਹੱਲ ਕੱਢਣਾ ਚਾਹੀਦਾ ਹੈ ਕਿਉਂਕਿ ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਇਸ ਸਮੱਸਿਆ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। Share the News