ਸਾਬਕਾ ADGP ਗੁਰਿੰਦਰ ਢਿੱਲੋਂ ਹੋਏ ਕਾਂਗਰਸ ‘ਚ ਸ਼ਾਮਲ, ਫਿਰੋਜ਼ਪੁਰ ਤੋਂ ਹੋ ਸਕਦੇ ਹਨ ਉਮੀਦਵਾਰ

ਸਾਬਕਾ ADGP ਗੁਰਿੰਦਰ ਢਿੱਲੋਂ ਹੋਏ ਕਾਂਗਰਸ ‘ਚ ਸ਼ਾਮਲ, ਫਿਰੋਜ਼ਪੁਰ ਤੋਂ ਹੋ ਸਕਦੇ ਹਨ ਉਮੀਦਵਾਰ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ, ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਅਤੇ ਪੁੱਤਰ ਵੀ ਮੌਜੂਦ ਸਨ।

ਕਾਂਗਰਸ ਫਿਰੋਜ਼ਪੁਰ ਸੀਟ ਤੋਂ ਗੁਰਿੰਦਰ ਢਿੱਲੋਂ ਨੂੰ ਉਮੀਦਵਾਰ ਬਣਾ ਸਕਦੀ ਹੈ। ਕਾਂਗਰਸ ਨੇ ਪੰਜਾਬ ਅੰਦਰ 12 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ। ਮੰਨਿਆ ਜਾ ਰਿਹਾ ਹੈ ਕਿ ਢਿੱਲੋਂ ਫਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਹੋ ਸਕਦੇ ਹਨ।

ਗੁਰਿੰਦਰ ਸਿੰਘ ਢਿੱਲੋਂ ਨੇ ਹਾਲ ਹੀ ਵਿੱਚ ਵੀਆਰਐਸ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਸੀ। ਉਦੋਂ ਤੋਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਜਲਦੀ ਹੀ ਰਾਜਨੀਤੀ ਵਿੱਚ ਆਉਣਗੇ।

ਹਾਲਾਂਕਿ, ਉਸਨੇ ਖੁਦ ਇਸਦੀ ਪੁਸ਼ਟੀ ਕੀਤੇ ਬਿਨਾਂ, ਸਿਰਫ ਇੰਨਾ ਕਿਹਾ ਕਿ ਇਹ ਫੈਸਲਾ ਉਸਦੇ ਪਰਿਵਾਰ ‘ਤੇ ਨਿਰਭਰ ਕਰੇਗਾ। ਉਨ੍ਹਾਂ ਨੇ ਵੀਆਰਐਸ ਤੋਂ ਸਿਰਫ਼ ਛੇ ਦਿਨ ਬਾਅਦ ਕਾਂਗਰਸ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਅਟਕਲਾਂ ਦੀ ਪੁਸ਼ਟੀ ਕੀਤੀ ਹੈ।

Share the News

Lok Bani

you can find latest news national sports news business news international news entertainment news and local news

Leave a Reply

Your email address will not be published. Required fields are marked *