Featured ਪੰਜਾਬ ਮੁੱਖ ਖਬਰਾਂ ਤੀਜੀ ਵਾਰ ਬਦਲੀ ਗਈ SGPC ਚੋਣਾਂ ਲਈ ਨਾਮਜ਼ਦਗੀ ਦੀ ਤਰੀਕ, ਜਾਣੋ ਪੂਰੀ ਜਾਣਕਾਰੀ May 1, 2024 Lok Bani 0 Comments ਤੀਜੀ ਵਾਰ ਬਦਲੀ ਗਈ SGPC ਚੋਣਾਂ ਲਈ ਨਾਮਜ਼ਦਗੀ ਦੀ ਤਰੀਕ, ਜਾਣੋ ਪੂਰੀ ਜਾਣਕਾਰੀ ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਲਈ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਨਾਮਜ਼ਦਗੀ ਦੀ ਤਰੀਕ ਤੀਜੀ ਵਾਰ 30 ਅਪ੍ਰੈਲ ਤੋਂ ਤਿੰਨ ਮਹੀਨੇ ਲਈ ਵਧਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਜੁਲਾਈ, 2024 ਤੱਕ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ SGPC ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਪਿਛਲੇ ਸਾਲ 21 ਅਕਤੂਬਰ ਨੂੰ ਸ਼ੁਰੂ ਹੋਈ ਸੀ। ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸੰਗਠਨਾਂ ਵੱਲੋਂ ਆਖਰੀ ਤਰੀਕ ਵਧਾਉਣ ਦੀ ਵਕਾਲਤ ਕਰਨ ਤੋਂ ਬਾਅਦ ਇਸ ਨੂੰ ਪਹਿਲਾਂ ਪਿਛਲੇ ਸਾਲ 15 ਨਵੰਬਰ ਤੋਂ ਵਧਾ ਕੇ 29 ਫਰਵਰੀ ਕਰ ਦਿੱਤਾ ਗਿਆ ਸੀ। Share the News