Featuredਪੰਜਾਬਮੁੱਖ ਖਬਰਾਂ ਵੋਟਾਂ ਦੇ ਦਿਨਾਂ ਵਿੱਚ ਫੱੜੀ ਗਈ ਵੱਡੀ ਮਾਤਰਾ ਵਿੱਚ ਅੰਗਰੇਜ਼ੀ ਸ਼ਰਾਬ May 18, 2024 Lok Bani ਵੋਟਾਂ ਦੇ ਦਿਨਾਂ ਵਿੱਚ ਫੱੜੀ ਗਈ ਵੱਡੀ ਮਾਤਰਾ ਵਿੱਚ ਅੰਗਰੇਜ਼ੀ ਸ਼ਰਾਬ ਚੰਡੀਗੜ੍ਹ, ਲੋਕ ਬਾਣੀ ਨਿਊਜ਼ (ਵਿਨੋਦ ਸ਼ਰਮਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ। ਚੋਣਾਂ ਕਾਰਨ ਇੱਥੇ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਸ ਕਾਰਨ ਚੰਡੀਗੜ੍ਹ ਦੇ ਗੁਦਾਮਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਆਬਕਾਰੀ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਲੱਖਾਂ ਦੀ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਬਕਾਰੀ ਵਿਭਾਗ ਨੇ ਚੰਡੀਗੜ੍ਹ ਦੇ ਇੱਕ ਗੋਦਾਮ ਵਿੱਚ ਛਾਪੇਮਾਰੀ ਦੌਰਾਨ 729 ਬੋਤਲਾਂ ਅਵਾਸ਼ ਸ਼ਰਾਬ ਬਰਾਮਦ ਕੀਤੀ, ਜਿਸ ਦੀ ਬਾਜ਼ਾਰੀ ਕੀਮਤ 19 ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਚੋਣ ਕਮਿਸ਼ਨ ਨੂੰ ਸੂਚਿਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਦੇਸ਼ੀ ਬ੍ਰਾਂਡ ਦੀ ਸ਼ਰਾਬ ਭਾਰਤ ‘ਚ ਹੀ ਬਣੀ ਹੈ। ਆਬਕਾਰੀ ਵਿਭਾਗ ਦੇ ਕਮਿਸ਼ਨਰ ਰੁਪੇਸ਼ ਕੁਮਾਰ ਨੇ ਕਿਹਾ ਕਿ ਇਸ ਦੌਰਾਨ ਹਰੇਕ ਨੂੰ ਆਬਕਾਰੀ ਐਕਟ 1914 ਦੀ ਪਾਲਣਾ ਕਰਨੀ ਪਵੇਗੀ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਬਕਾਰੀ ਵਿਭਾਗ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਲਈ ਵਿਸ਼ੇਸ਼ ਤੌਰ ‘ਤੇ ਕਾਲ ਸੈਂਟਰ ਵੀ ਬਣਾਇਆ ਗਿਆ ਹੈ, ਜੋ 24 ਘੰਟੇ ਕੰਮ ਕਰਦਾ ਹੈ। ਵਿਭਾਗ ਨੇ 017-2299-0301 ਨੰਬਰ ਵੀ ਜਾਰੀ ਕੀਤਾ ਹੈ, ਜਿੱਥੇ ਲੋਕ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਅਤੇ ਹਰ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। Share the News