Featuredਪੰਜਾਬਮੁੱਖ ਖਬਰਾਂ ਪੰਜਾਬ ਚ ਗਰਮੀ ਕਾਰਨ ਸਵੇਰ ਹੁੰਦਿਆਂ ਹੀ ਹੋ ਰਹੀ ਹੈ ਤੋਬਾ ਤੋਬਾ May 20, 2024 Lok Bani ਪੰਜਾਬ ਚ ਗਰਮੀ ਕਾਰਨ ਸਵੇਰ ਹੁੰਦਿਆਂ ਹੀ ਹੋ ਰਹੀ ਹੈ ਤੋਬਾ ਤੋਬਾ ਲੁਧਿਆਣਾ, ਸੁਖਚੈਨ ਮਹਿਰਾ: ਪੰਜਾਬ ਵਿੱਚ ਗਰਮੀ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ, ਲਗਾਤਾਰ ਵੱਧ ਰਹੀ ਗਰਮੀ ਨੇ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਕਰ ਦਿੱਤੀ ਹੈ। ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ 1978 ਵਿੱਚ 47 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ, ਜੋ ਇਸ ਵਾਰ ਟੁੱਟ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਦਿੱਲੀ, ਪੰਜਾਬ, ਹਰਿਆਣਾ ਅਤੇ ਪੱਛਮੀ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਦੇ ਆਸਪਾਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਵਿੱਚ ਪਾਰਾ 45 ਡਿਗਰੀ ਅਤੇ ਲੁਧਿਆਣਾ ਵਿੱਚ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਅਤਿ ਦੀ ਗਰਮੀ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। Share the News