Friday, November 15, 2024
Featuredਪੰਜਾਬਮੁੱਖ ਖਬਰਾਂ

ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਤਬਾਦਲੇ, ਜਾਣੋ ਕਾਰਨ

ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਤਬਾਦਲੇ, ਜਾਣੋ ਕਾਰਨ

ਚੰਡੀਗੜ੍ਹ, ਲੋਕ ਬਾਣੀ ਨਿਊਜ਼: ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਹਟਾ ਕੇ ਗੈਰ-ਚੋਣਕਾਰੀ ਡਿਊਟੀ ‘ਤੇ ਲਗਾ ਦਿੱਤਾ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਗੈਰ-ਚੋਣਕਾਰੀ ਡਿਊਟੀ ’ਤੇ ਲਾਉਣ ਦੇ ਨਿਰਦੇਸ਼ ਦਿੱਤੇ ਹਨ।

ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਆਈ.ਪੀ.ਐਸ. ਸਵਪਨ ਸ਼ਰਮਾ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਆਈ.ਪੀ.ਐਸ.

ਇਸ ਤੋਂ ਇਲਾਵਾ, ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੀ ਜਾਣ ਵਾਲੀ ਹਰੇਕ ਪੋਸਟ ਲਈ ਤਿੰਨ-ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।

Share the News

Lok Bani

you can find latest news national sports news business news international news entertainment news and local news