Featuredਪੰਜਾਬਮੁੱਖ ਖਬਰਾਂ ਚੰਨੀ ਨੂੰ ਦਿੱਤੀ ਇਲੈਕਸ਼ਨ ਕਮਿਸ਼ਨ ਨੇ ਚੇਤਾਵਨੀ May 23, 2024 Lok Bani ਚੰਨੀ ਨੂੰ ਦਿੱਤੀ ਇਲੈਕਸ਼ਨ ਕਮਿਸ਼ਨ ਨੇ ਚੇਤਾਵਨੀ ਜਲੰਧਰ, ਲੋਕ ਬਾਣੀ: ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਚੋਣਾਂ 2024 ਦੇ ਉਮੀਦਵਾਰ ਸ੍ਰੀ ਚਰਨਜੀਤ ਸਿੰਘ ਚੰਨੀ ਨੂੰ ਚੇਤਾਵਨੀ ਜਾਰੀ ਕੀਤੀ ਹੈ। ਵਰਣਨਯੋਗ ਹੈ ਕਿ 5 ਮਈ 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਟਿੱਪਣੀ ਕੀਤੀ ਸੀ ਕਿ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾ ਕੇ ਪੁੰਛ ‘ਚ ਅੱਤਵਾਦੀ ਹਮਲਾ ਯੋਜਨਾਬੱਧ ‘ਸਟੰਟ’ ਸੀ। ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਤੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਜਲੰਧਰ ਵੱਲੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਕਮਿਸ਼ਨ ਨੇ ਉਸ ਦਾ ਜਵਾਬ ਤਸੱਲੀਬਖਸ਼ ਨਹੀਂ ਪਾਇਆ ਹੈ। ਕਮਿਸ਼ਨ ਨੇ ਇਸ ਨੂੰ ਆਦਰਸ਼ ਚੋਣ ਜ਼ਾਬਤੇ (ਐੱਮ. ਸੀ. ਸੀ.) ਦੀ ਉਲੰਘਣਾ ਮੰਨਦੇ ਹੋਏ ਚਿਤਾਵਨੀ ਦਿੱਤੀ ਹੈ। ਚੋਣ ਕਮਿਸ਼ਨ ਨੇ ਕਿਹਾ, “ਸਿਆਸੀ ਪਾਰਟੀਆਂ ਅਤੇ ਨੇਤਾਵਾਂ ਨੂੰ ਵੋਟਰਾਂ ਨੂੰ ਗੁੰਮਰਾਹ ਕਰਨ ਦੇ ਉਦੇਸ਼ ਨਾਲ ਝੂਠੇ ਬਿਆਨ, ਤੱਥਾਂ ਦੇ ਆਧਾਰ ਤੋਂ ਬਿਨਾਂ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਬੇਬੁਨਿਆਦ ਦੋਸ਼ਾਂ ਜਾਂ ਵਿਗਾੜਾਂ ਦੇ ਆਧਾਰ ‘ਤੇ ਦੂਜੀਆਂ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।” ਕਮਿਸ਼ਨ ਨੇ ਚੰਨੀ ਨੂੰ ਭਵਿੱਖ ਵਿੱਚ ਅਜਿਹੀਆਂ ਉਲੰਘਣਾਵਾਂ ਨੂੰ ਦੁਹਰਾਉਣ ਦੀ ਸਲਾਹ ਅਤੇ ਚੇਤਾਵਨੀ ਦਿੱਤੀ ਹੈ ਅਤੇ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ। Share the News