Friday, November 15, 2024
Featuredਪੰਜਾਬਮੁੱਖ ਖਬਰਾਂ

ਪੰਜਾਬ ਦੇ ਇਸ ਸ਼ਹਿਰ ‘ਚ ਮਚੀ ਹਲਚਲ, Income Tax ਨੇ ਸ਼ਰਾਬ ਦੇ ਠੇਕੇਦਾਰਾਂ ਦੇ ਘਰਾਂ ‘ਤੇ ਕੀਤੀ Raid

ਪੰਜਾਬ ਦੇ ਇਸ ਸ਼ਹਿਰ ‘ਚ ਮਚੀ ਹਲਚਲ, Income Tax ਨੇ ਸ਼ਰਾਬ ਦੇ ਠੇਕੇਦਾਰਾਂ ਦੇ ਘਰਾਂ ‘ਤੇ ਕੀਤੀ Raid

ਅੰਮ੍ਰਿਤਸਰ: ਪੰਜਾਬ ਦੇ ਗੁਰੂ ਨਗਰੀ ਅੰਮ੍ਰਿਤਸਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਇਨਕਮ ਟੈਕਸ ਵਿਭਾਗ ਵੱਲੋਂ ਤੜਕੇ ਛਾਪੇਮਾਰੀ ਨੇ ਸ਼ਹਿਰ ਵਿੱਚ ਹਲਚਲ ਮਚਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਮਜੀਠਾ ਸਥਿਤ ਸ਼ਰਾਬ ਕਾਰੋਬਾਰੀ ਪੱਪੀ ਜੈਤੀਪੁਰਾ ਦੇ ਘਰ ਆਮਦਨ ਕਰ ਵਿਭਾਗ ਨੇ ਅਚਾਨਕ ਛਾਪਾ ਮਾਰਿਆ।

ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਵੱਲੋਂ ਅੰਮ੍ਰਿਤਸਰ ਤੋਂ ਇਲਾਵਾ ਤਰਨਤਾਰਨ, ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੀ ਨਾਜਾਇਜ਼ ਸ਼ਰਾਬ ਨੂੰ ਲੈ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲੀਸ ਦੀ ਥਾਂ ਉਸ ਨੇ ਇਸ ਕੰਮ ਵਿੱਚ ਅਰਧ ਸੈਨਿਕ ਬਲਾਂ ਨੂੰ ਸ਼ਾਮਲ ਕੀਤਾ ਹੈ। ਤੜਕੇ 4:30 ਵਜੇ ਸ਼ੁਰੂ ਹੋਈ ਇਸ ਛਾਪੇਮਾਰੀ ਵਿੱਚ 60-70 ਅਧਿਕਾਰੀ ਸ਼ਾਮਲ ਸਨ। ਫਿਲਹਾਲ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

Share the News

Lok Bani

you can find latest news national sports news business news international news entertainment news and local news