Featuredਪੰਜਾਬਮੁੱਖ ਖਬਰਾਂ ਪੰਜਾਬ ‘ਚ 1 ਜੂਨ ਨੂੰ ਛੁੱਟੀ ਦਾ ਐਲਾਨ, ਜਾਣੋ ਕਾਰਨ May 29, 2024 Lok Bani ਚੰਡੀਗੜ੍ਹ, ਲੋਕ ਬਾਣੀ ਨਿਊਜ਼: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਐਲਾਨ ਕੀਤਾ ਕਿ 1 ਜੂਨ, 2024 (ਸ਼ਨੀਵਾਰ) ਨੂੰ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਘੋਸ਼ਿਤ ਕੀਤੀ ਗਈ ਹੈ ਤਾਂ ਜੋ ਵੋਟਰ ਲੋਕ ਸਭਾ ਚੋਣਾਂ 2024 ਲਈ ਆਪਣੀ ਵੋਟ ਪਾ ਸਕਣ। ਇਸ ਤੋਂ ਇਲਾਵਾ, 30 ਮਈ, 2024 ਨੂੰ ਸ਼ਾਮ 5 ਵਜੇ ਤੋਂ 1 ਜੂਨ, 2024 ਨੂੰ ਸ਼ਾਮ 7 ਵਜੇ ਅਤੇ ਚੋਣ ਨਤੀਜਿਆਂ ਦੇ ਦਿਨ 4 ਜੂਨ, 2024 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ 1 ਜੂਨ, 2024 ਨੂੰ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਵੀ ਘੋਸ਼ਿਤ ਕੀਤੀ ਗਈ ਹੈ। ਪੰਜਾਬ ਵਿੱਚ ਉਦਯੋਗਿਕ ਅਦਾਰਿਆਂ, ਕਾਰੋਬਾਰਾਂ, ਵਪਾਰਾਂ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135ਬੀ (1) ਅਨੁਸਾਰ 1 ਜੂਨ, 2024 ਨੂੰ ਆਪਣੀ ਵੋਟ ਪਾਉਣ ਲਈ ਤਨਖਾਹ ਵਾਲੀ ਛੁੱਟੀ ਮਿਲੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੀਈਓ ਨੇ ਇਹ ਵੀ ਦੱਸਿਆ ਕਿ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ 30 ਮਈ 2024 ਨੂੰ ਸ਼ਾਮ 5 ਵਜੇ ਤੋਂ 1 ਜੂਨ 2024 ਨੂੰ ਸ਼ਾਮ 7 ਵਜੇ ਤੱਕ ਡਰਾਈ ਡੇਅ ਹੋਵੇਗਾ। ਇਸ ਤੋਂ ਇਲਾਵਾ, 4 ਜੂਨ, 2024 ਨੂੰ ਗਿਣਤੀ ਵਾਲੇ ਦਿਨ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਜਸ਼ਨ ਵਿੱਚ ਹਿੱਸਾ ਲੈਣ ਤਾਂ ਜੋ ਚੋਣ ਕਮਿਸ਼ਨ ਵੱਲੋਂ ਇਸ ਸਾਲ 70 ਨੂੰ ਪਾਰ ਕਰਨ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। Share the News