Featuredਪੰਜਾਬਮੁੱਖ ਖਬਰਾਂ ਪੰਜਾਬ ‘ਚ ਵੱਡਾ ਉਲਟਫੇਰ, ਜਲੰਧਰ ‘ਚ ਚਰਨਜੀਤ ਸਿੰਘ ਚੰਨੀ ਅੱਗੇ June 4, 2024 Lok Bani ਪੰਜਾਬ ‘ਚ ਵੱਡਾ ਉਲਟਫੇਰ, ਜਲੰਧਰ ‘ਚ ਚਰਨਜੀਤ ਸਿੰਘ ਚੰਨੀ ਅੱਗੇ ਚੰਡੀਗੜ੍ਹ, ਲੋਕ ਬਾਣੀ ਨਿਊਜ਼: ਅੱਜ ਸਵੇਰੇ 8 ਵਜੇ ਪੰਜਾਬ ਦੇ 117 ਗਿਣਤੀ ਕੇਂਦਰਾਂ ‘ਤੇ 13 ਲੋਕ ਸਭਾ ਹਲਕਿਆਂ ਲਈ ਬੈਲਟ ਪੇਪਰਾਂ ਦੀ ਗਿਣਤੀ ਸ਼ੁਰੂ ਹੋ ਗਈ। ਲੋਕ ਸਭਾ ਚੋਣਾਂ 2024 ਦੌਰਾਨ 01 ਜੂਨ ਨੂੰ ਪੰਜਾਬ ਦੇ 13 ਹਲਕਿਆਂ ਵਿੱਚ ਇੱਕੋ ਪੜਾਅ ਵਿੱਚ ਵੋਟਿੰਗ ਹੋਈ ਸੀ। ਇਨ੍ਹਾਂ ਲੋਕ ਸਭਾ ਹਲਕਿਆਂ ਦੇ ਨਤੀਜੇ ਅੱਜ ਐਲਾਨੇ ਜਾਣੇ ਹਨ। ਪੰਜਾਬ ਵਿੱਚ ਤਿੰਨ ਉਮੀਦਵਾਰ 30 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 70636 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ 30978 ਵੋਟਾਂ ਨਾਲ ਅਤੇ ਆਪ ਦੇ ਉਮੀਦਵਾਰ ਗੁਰਮੀ ਹੇਅਰ 36012 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ 28182 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਪੰਜਾਬ ਵਿੱਚ ਭਾਜਪਾ ਦਾ ਖਾਤਾ ਵੀ ਖੁੱਲ੍ਹਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਵਿੱਚ 13 ਵਿੱਚੋਂ 6 ਲੋਕ ਸਭਾ ਸੀਟਾਂ ’ਤੇ ਕਾਂਗਰਸ ਅੱਗੇ ਚੱਲ ਰਹੀ ਹੈ। ਆਮ ਆਦਮੀ ਪਾਰਟੀ 3 ਸੀਟਾਂ ‘ਤੇ ਅੱਗੇ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਇਕ ਸੀਟ ‘ਤੇ ਅੱਗੇ ਹੈ। ਦੋ ਸੀਟਾਂ ‘ਤੇ ਆਜ਼ਾਦ ਉਮੀਦਵਾਰ ਅੱਗੇ ਚੱਲ ਰਹੇ ਹਨ। Share the News