Friday, November 15, 2024
Featuredਭਾਰਤਮੁੱਖ ਖਬਰਾਂ

ਪੰਜਾਬ ਸਰਕਾਰ ਹੋਈ ਕਰਜ਼ਾਈ, ਅਧਿਆਪਕਾਂ ਨੂੰ ਨਹੀਂ ਮਿਲ ਰਹੀਆਂ ਤਨਖਾਹਾਂ

ਪੰਜਾਬ ਸਰਕਾਰ ਹੋਈ ਕਰਜ਼ਾਈ, ਅਧਿਆਪਕਾਂ ਨੂੰ ਨਹੀਂ ਮਿਲ ਰਹੀਆਂ ਤਨਖਾਹਾਂ

ਚੰਡੀਗੜ੍ਹ, ਲੋਕ ਬਾਣੀ ਨਿਊਜ਼: ਖ਼ਜ਼ਾਨਾ ਖਾਲੀ ਹੋਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਹੀਂ ਦੇ ਸਕੀ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਪਾਰਟੀ ਵਿੱਤੀ ਯੋਜਨਾਬੰਦੀ ਦੀ ਘਾਟ ਨੂੰ ਲੈ ਕੇ ਜ਼ੋਰਦਾਰ ਪ੍ਰਚਾਰ ਕਰਦੀ ਸੀ ਪਰ ਹੁਣ ਪੰਜਾਬ ਸਰਕਾਰ ਕਰਜ਼ੇ ‘ਚ ਡੁੱਬ ਰਹੀ ਹੈ। ਸਰਕਾਰ ਇਸ਼ਤਿਹਾਰਾਂ ’ਤੇ ਜਨਤਾ ਦਾ ਪੈਸਾ ਖਰਚ ਕਰ ਰਹੀ ਹੈ ਪਰ ਮੁਲਾਜ਼ਮਾਂ ਦੀਆਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ, ਪੇਂਡੂ ਭੱਤੇ ਅਤੇ ਤਨਖਾਹ ਕਮਿਸ਼ਨ ਦੇ ਬਕਾਏ ਸਮੇਤ 37 ਤਰ੍ਹਾਂ ਦੇ ਭੱਤੇ ਨਹੀਂ ਮਿਲ ਰਹੇ।

ਡੀਟੀਐਫ ਦੇ ਆਗੂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ ਤੇ ਹੋਰ ਮੁਲਾਜ਼ਮਾਂ ਨੇ ਮੰਗ ਕੀਤੀ ਹੈ ਕਿ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਈ ਖਰਚੇ ਵੀ ਚੁੱਕਣੇ ਪੈਂਦੇ ਹਨ। ਕਿਸ਼ਤਾਂ ਵਿੱਚ ਦੇਰੀ ਕਾਰਨ ਜੁਰਮਾਨਾ ਲਗਾਇਆ ਜਾਂਦਾ ਹੈ। ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Share the News

Lok Bani

you can find latest news national sports news business news international news entertainment news and local news