ਵਾਰਡ ਨੰਬਰ 4 ਚ ਆਪ ਦੇ ਜਗੀਰ ਸਿੰਘ ਨੂੰ ਮਿਲ ਰਹੇ ਲੋਕਾਂ ਦੇ ਪਿਆਰ ਕਾਰਨ ਵਿਰੋਧੀਆਂ ਦੇ ਉੱਡੇ ਹੋਸ਼
ਜਲੰਧਰ, ਲੋਕ ਬਾਣੀ –ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗੀਰ ਸਿੰਘ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਡੋਰ ਟੂ ਡੋਰ ਕਰਦੇ ਸਮੇਂ ਉਨ੍ਹਾਂ ਨੇ ਗੁਲਮੋਹਰ ਸਿਟੀ, ਸੂਚੀ ਪਿੰਡ ਲੋਕਾਂ ਦਾ ਭਰਵਾਂ ਸਮਰਥਨ ਪ੍ਰਾਪਤ ਕੀਤਾ। ਵਾਰਡ ਨੰ: 4 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗੀਰ ਸਿੰਘ ਨੇ ਕਿਹਾ ਕਿ ਡੋਰ ਟੂ ਡੋਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਨੂੰ ਆਪਣੇ ਵਾਰਡ ਦੇ ਲੋਕਾਂ ਦਾ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ ਜਿਸ ਲਈ ਉਹ ਹਮੇਸ਼ਾ ਧੰਨਵਾਦੀ ਰਹਿਣਗੇ ਤੇ ਜਿੱਤ ਹਾਸਲ ਕਰਨ ਤੋਂ ਬਾਅਦ ਉਹ ਦਿਨ ਰਾਤ ਆਪਣੇ ਵਾਰਡ ਵਿੱਚ ਲੋਕਾਂ ਦੀ ਸੇਵਾ ਕਰਣਗੇ