



ਆਪ ਪਾਰਟੀ ਦੇ ਮੌਜੂਦਾ ਵਿਧਾਇਕ ਦੀ ਗੋਲੀ ਲੱਗਣ ਨਾਲ ਹੋਈ ਮੌਤ
ਲੁਧਿਆਣਾ, ਸੁਖਚੈਨ ਮਹਿਰਾ –ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ ਦੇ ਘਰ ‘ਚ ਸ਼ੱਕੀ ਹਾਲਤ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਗੋਲੀ ਗੋਗੀ ਦੇ ਸਿਰ ‘ਚ ਲੱਗੀ, ਪਰ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੋਲੀ ਕਿਵੇਂ ਚੱਲੀ ਅਤੇ ਕਿਸ ਨੇ ਚਲਾਈ।ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਉਨ੍ਹਾਂ (ਗੁਰਪ੍ਰੀਤ ਗੋਗੀ) ਨੂੰ ਹਸਪਤਾਲ ਲਿਆਂਦਾ ਗਿਆ ਸੀ। ਘਟਨਾ ਰਾਤ ਕਰੀਬ 12 ਵਜੇ ਦੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਕਰਵਾਇਆ ਜਾਵੇਗਾ।


