ਆਪ ਉਮੀਦਵਾਰਾਂ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਦੇ ਕਾਗਜ਼ ਹੋਏ ਰੱਦ
ਮੁਕਤਸਰ ਸਾਹਿਬ, ਲੋਕ ਬਾਣੀ- ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਮੁਕਤਸਰ ਦੇ ਮਲੋਟ ਤੋਂ ਸਾਹਮਣੇ ਆ ਰਹੀ ਹੈ ਜਿਥੇ ਮਲੋਟ ਨਗਰ ਕੌਂਸਲ ਦੇ ਵਾਰਡ ਨੰਬਰ 12 ਵਿਚ ਜ਼ਿਮਨੀ ਚੋਣ ਲਈ ਉਮੀਦਵਾਰਾਂ ਵਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਵਿਚ ਸਿਰਖ਼ ਆਪ ਦੇ ਉਮੀਦਵਾਰ ਨੂੰ ਛੱਡ ਕੇ ਅਕਾਲੀ, ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ। ਨਾਮਜ਼ਦਗੀ ਪੱਤਰ ਰੱਦ ਹੋਣ ਉਪਰੰਤ ਸਾਰੇ ਰਾਜਨੀਤਿਕ ਦਲਾਂ ਨੇ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਹਾਈ ਕੋਰਟ ਜਾਣ ਦੀ ਚਿਤਾਵਨੀ ਦਿੱਤੀ ਹੈ ਜਿਸ ਦੀ ਚਰਚਾ ਪੂਰੇ ਇਲਾਕੇ ਵਿੱਚ ਹੈ