



ਪੰਜਾਬ ਦੇ ਸਾਰੇ ਸਕੂਲ 30 ਤੱਕ ਰਹਿਣਗੇ ਬੰਦ
ਚੰਡੀਗੜ੍ਹ,, ਵਿਨੋਦ ਸ਼ਰਮਾ –ਅਗਸਤ-ਪੰਜਾਬ ਦੇ ਸਾਰੇ ਸਕੂਲਾਂ ਵਿਚ 30 ਅਗਸਤ ਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ, ਸੀ.ਐਮ. ਮਾਨ ਨੇ ਭਾਰੀ ਬਾਰਿਸ਼ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ ਤੇ ਟਵੀਟ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਗਿਆ ਹੈ ਕਿਉਂਕਿ ਕਈ ਜ਼ਿਲ੍ਹਿਆਂ ਵਿਚ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਮੌਸਮ ਵਿਭਾਗ ਦੀਆਂ ਹਦਾਇਤਾਂ ਦਾ ਪੂਰਾ ਪਾਲਣ ਕਰਨ ਲਈ ਕਿਹਾ ਗਿਆ ਹੈ ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸ਼ੋਸ਼ਲ ਮੀਡੀਆ ਰਾਹੀਂ ਆਦੇਸ਼ ਦਿੱਤੇ ਹਨ





