



ਭੂਚਾਲ ਦੇ ਜ਼ਬਰਦਸਤ ਝਟਕੇ ਲੱਗੇ ਇਸ ਰਾਜਧਾਨੀ ਵਿਚ
ਦਿੱਲੀ, ਲੋਕ ਬਾਣੀ –ਇਸ ਵੇਲੇ ਦੀ ਵੱਡੀ ਖਬਰ ਦਿੱਲੀ ਤੋਂ ਆ ਰਹੀ ਹੈ ਜਿਥੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਰਾਜਧਾਨੀ ਦਿੱਲੀ-ਐਨ.ਸੀ.ਆਰ. ਵਿਚ ਅੱਜ ਸਵੇਰੇ ਲਗਭਗ 5:36 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4 ਮਾਪੀ ਗਈ ਹੈ। ਭੁਚਾਲ ਦਾ ਕੇਂਦਰ ਨਵੀਂ ਦਿੱਲੀ ਸੀ ਅਤੇ ਇਸ ਦੀ ਡੂੰਘਾਈ ਪੰਜ ਕਿਲੋਮੀਟਰ ਦੱਸੀ ਜਾ ਰਹੀ ਹੈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਹ ਜਾਣਕਾਰੀ ਦਿੱਤੀ। ਭੁਚਾਲ ਦੇ ਤੇਜ਼ ਝਟਕਿਆਂ ਕਾਰਨ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ, ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੁਚਾਲ ਸੰਬੰਧੀ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਟਵੀਟ ਕੀਤਾ। ਉਨ੍ਹਾਂ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।


