ਬਿਜਲੀ ਬੋਰਡ ਦੇ ਕਰਮਚਾਰੀ ਨੂੰ ਗ਼ਲਤ ਕੰਮ ਕਰਦੇ ਕੀਤਾ ਗਿਆ ਕਾਬੂ
ਜਲੰਧਰ, ਲੋਕ ਬਾਣੀ –ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਭੋਗਪੁਰ ਵਿੱਚ ਇਕ ਜੂਨੀਅਰ ਇੰਜੀਨੀਅਰ ਅਤੇ ਇਕ ਲਾਈਨਮੈਨ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਜੂਨੀਅਰ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ) ਭੋਗਪੁਰ ਵਿਖੇ ਤਾਇਨਾਤ ਸੀ। ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਜਲੰਧਰ ਰੇਂਜ ਵਿਜੀਲੈਂਸ ਵਿੱਚ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ। ਜਲਦੀ ਹੀ ਪੁਲਸ ਮੁਲਜ਼ਮ ਨੂੰ ਰਿਮਾਂਡ ‘ਤੇ ਲਵੇਗੀ। ਜਲੰਧਰ ਵਿਜੀਲੈਂਸ ਅਧਿਕਾਰੀ ਦੇ ਅਨੁਸਾਰ ਸੁਦਰਸ਼ਨ ਪਾਰਕ ਇਲਾਕੇ ਮਕਸੂਦਾਂ ਦੇ ਰਹਿਣ ਵਾਲੇ ਸੁਮਿਤ ਵਧਵਾ ਵੱਲੋਂ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੇ ਆਧਾਰ ‘ਤੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।