



Cloudy Weather Forecast Across: ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਘੰਟਿਆਂ ਦੇ ਦੌਰਾਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਅਤੇ ਰੂਪਨਗਰ ਵਿੱਚ ਮੀਂਹ ਪੈ ਸਕਦਾ ਹੈ।ਦਰਅਸਲ, ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ, ਜੋ ਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਤੱਕ ਸੀਮਤ ਹੈ, ਪਰ ਪੂਰੇ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ, ਕੱਲ੍ਹ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਅਤੇ ਔਸਤ ਵੱਧ ਤੋਂ ਵੱਧ ਤਾਪਮਾਨ 1.7 ਡਿਗਰੀ ਘੱਟ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ।
ਇਹ ਵੀ ਪੜੋ:https://lokbani.com/kanwaris-killed-jharkhand/
ਪਠਾਨਕੋਟ ਵਿੱਚ 10 ਮਿਲੀਮੀਟਰ, ਲੁਧਿਆਣਾ ਵਿੱਚ 3 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 1 ਮਿਲੀਮੀਟਰ, ਰੋਪੜ ਵਿੱਚ ਸਭ ਤੋਂ ਵੱਧ 92 ਮਿਲੀਮੀਟਰ ਅਤੇ ਮੋਹਾਲੀ ਵਿੱਚ 55.5 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਿਹਾ।





