



ਲੋ ਜੀ ਮਿਤਰੋਂ ਚਰਚਿਤ ਲੇਡੀ ਕਾਂਸਟੇਬਲ ਦੀ ਹੋ ਗਈ ਜ਼ਮਾਨਤ ਪੜ੍ਹੋ ਪੂਰਾ ਮਾਮਲਾ
ਬਠਿੰਡਾ, ਲੋਕ ਬਾਣੀ –ਪੰਜਾਬ ਦੇ ਜ਼ਿਲ੍ਹਾ ਬਠਿੰਡਾ ਤੋਂ ਵੱਡੀ ਖਬਰ ਆ ਰਹੀ ਹੈ ਜਿਥੇ ਚਰਚਿਤ ਮਾਮਲਾ ਜਿਸ ਵਿਚ 17.71 ਗ੍ਰਾਮ ਚਿੱਟੇ ਸਮੇਤ ਗ੍ਰਿਫਤਾਰ ਲੇਡੀ ਹੈਡ ਕਾਂਸਟੇਬਲ ਅਮਨਦੀਪ ਕੌਰ ਨੂੰ ਜਿਲ੍ਹਾ ਅਦਾਲਤ ਬਠਿੰਡਾ ਨੇ ਜਮਾਨਤ ਦੇ ਦਿੱਤੀ ਹੈ। ਅਮਨਦੀਪ ਕੌਰ ਦਾ 29 ਦਿਨ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਬਾਹਰ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਹਾਲਾਂਕਿ ਅਮਨਦੀਪ ਕੌਰ ਨੂੰ ਜਮਾਨਤ ਮਿਲਣ ਸਬੰਧੀ ਚਰਚਾ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸੀ ਜੋ ਅੱਜ ਸੱਚ ਹੋ ਗਈ ਹੈ।ਅਮਨਦੀਪ ਕੌਰ ਦਾ ਮਾਨਸਾ ਜਿਲ੍ਹੇ ਨਾਲ ਸਬੰਧ ਹੈ ਜੋ ਪਿਛਲੇ ਕਾਫੀ ਸਮੇਂ ਤੋਂ ਬਠਿੰਡਾ ਪੁਲਿਸ ਲਾਈਨ ’ਚ ਤਾਇਨਾਤ ਸੀ। ਗ੍ਰਿਫਤਾਰ ਹੋਣ ਤੋਂ ਬਾਅਦ ਅਮਨਦੀਪ ਕੌਰ ਨੂੰ ਪੰਜਾਬ ਪੁਲਿਸ ਨੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਇਸ ਮਹਿਲਾ ਪੁਲਿਸ ਮੁਲਾਜਮ ਨੂੰ ਬਠਿੰਡਾ ਪੁਲਿਸ ਅਤੇ ਐਂਟੀ ਨਾਰਕੋਟਿਕਸ ਬਿਊਰੋ ਦੀ ਟੀਮ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਬਾਦਲ ਰੋਡ ’ਤੇ ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤਾ ਸੀ।ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਡਿਫੈਂਸ ਐਡਵੋਕੇਟ ਪੰਕਜ ਸੋਨੀ ਨੇ ਜਾਣਕਾਰੀ ਸਾਂਝੀ ਕੀਤੀ ਕਿ ਅਸੀਂ ਆਪਣੇ ਪੱਖ ਰੱਖੇ ਅਤੇ ਮਾਨਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਅਮਨਦੀਪ ਕੌਰ ਨੂੰ ਜਮਾਨਤ ਦੇ ਦਿੱਤੀ। ਜਿਸ ਤੋਂ ਬਾਅਦ ਹੁਣ ਪੁਲਿਸ ਆਪਣਾ ਚਲਾਨ ਪੇਸ਼ ਕਰੇਗੀ ਤੇ ਹੁਣ ਮਾਮਲੇ ਦੀ ਜਾਂਚ ਪੜਤਾਲ ਚਲੇਗੀ।





