



ਖਡੂਰ ਸਾਹਿਬ: Fraud With DSP Atul Soni:ਸਬ ਡਿਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਨਾਲ ਡੇਰਾਬੱਸੀ, ਮੋਹਾਲੀ ਦੇ ਇੱਕ ਪਿਓ-ਪੁੱਤਰ ਦੀ ਜੋੜੀ ਨੇ 22 ਲੱਖ 25 ਹਜ਼ਾਰ 964 ਰੁਪਏ ਦੀ ਠੱਗੀ ਮਾਰੀ। ਐਸਪੀ ਰੈਂਕ ਦੇ ਅਧਿਕਾਰੀ ਵੱਲੋਂ ਜਾਂਚ ਕਰਨ ਤੋਂ ਬਾਅਦ ਵੀਰਵਾਰ ਰਾਤ ਨੂੰ ਮਾਮਲਾ ਦਰਜ ਕੀਤਾ ਗਿਆ। ਜ਼ਿਲ੍ਹਾ ਪੁਲਿਸ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਸੂਤਰਾਂ ਦੀ ਮੰਨੀਏ ਤਾਂ ਡੀਐਸਪੀ ਅਤੁਲ ਸੋਨੀ ਨੇ ਡੇਰਾਬੱਸੀ ਨਾਲ ਸਬੰਧਤ ਕਰਨਪ੍ਰੀਤ ਸਿੰਘ ਅਤੇ ਉਸਦੇ ਪਿਤਾ ਹਰਵਿੰਦਰ ਸਿੰਘ ਖ਼ਿਲਾਫ਼ 18 ਅਪ੍ਰੈਲ ਨੂੰ ਸ਼ਿਕਾਇਤ ਨੰਬਰ 318 (ਡੀਪੀਓ) ਦਿੱਤੀ ਸੀ। ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਕਤ ਪਿਓ-ਪੁੱਤਰ ਦੀ ਜੋੜੀ ਨੇ 22 ਲੱਖ 25 ਹਜ਼ਾਰ 964 ਰੁਪਏ ਦੀ ਠੱਗੀ ਮਾਰੀ ਹੈ। ਉਕਤ ਸ਼ਿਕਾਇਤ ਦੀ ਜਾਂਚ ਐਸਪੀ ਵੱਲੋਂ ਕੀਤੀ ਗਈ ਸੀ।
ਜਾਂਚ ਰਿਪੋਰਟ ਦੇ ਆਧਾਰ ‘ਤੇ ਡੀਐਸਪੀ ਅਤੁਲ ਸੋਨੀ ਦੇ ਦੋਸ਼ ਸਹੀ ਸਾਬਤ ਹੋਏ। ਮੁਲਜ਼ਮ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ, ਵਾਸੀ ਗੁਲਮੋਹਰ ਮੁਬਾਰਕਪੁਰ (ਡੇਰਾਬੱਸੀ, ਜ਼ਿਲ੍ਹਾ ਮੋਹਾਲੀ) ਵਿਰੁੱਧ ਗੋਇੰਦਵਾਲ ਸਾਹਿਬ ਥਾਣੇ ਵਿੱਚ ਐਫਆਈਆਰ ਨੰਬਰ 341 ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਨੂੰ ਦਬਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ
। ਸੂਤਰਾਂ ਦੀ ਮੰਨੀਏ ਤਾਂ ਡੀਐਸਪੀ ਅਤੁਲ ਸੋਨੀ ਨੇ ਸਬੰਧਤ ਥਾਣੇ ਦੇ ਇੰਚਾਰਜ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮਾਮਲਾ ਮੀਡੀਆ ਤੱਕ ਨਾ ਪਹੁੰਚਣ ਦਿੱਤਾ ਜਾਵੇ। ਹਾਲਾਂਕਿ ਡੀਐਸਪੀ ਅਤੁਲ ਸੋਨੀ ਨੇ ਉਕਤ ਐਫਆਈਆਰ ਦੀ ਪੁਸ਼ਟੀ ਕੀਤੀ, ਪਰ ਉਨ੍ਹਾਂ ਨੇ ਮਾਮਲਾ ਕੀ ਹੈ ਇਸ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।





