



High Court Decision:ਭ੍ਰਿਸ਼ਟਾਚਾਰ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ ਜਿਸ ਵਿੱਚ ਰਾਜਨ ਅਰੋੜਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਹੁਣ ਪੁਲਿਸ ਰਮਨ ਅਰੋੜਾ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ। ਪ੍ਰਾਪਤ ਜਾਣਕਾਰੀ ਅਨੁਸਾਰ, ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਅੰਤਰਿਮ ਰਾਹਤ ਮਿਲ ਗਈ ਹੈ। ਇਹ ਅੰਤਰਿਮ ਰਾਹਤ ਹਾਈ ਕੋਰਟ ਨੇ 24 ਸਤੰਬਰ ਤੱਕ ਦਿੱਤੀ ਹੈ।
ਅਦਾਲਤ ਨੇ ਉਨ੍ਹਾਂ ਨੂੰ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਜਾਰੀ ਕੀਤੇ ਹਨ। ਹੁਣ ਪੁਲਿਸ 24 ਸਤੰਬਰ ਤੱਕ ਰਾਜਨ ਅਰੋੜਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੀ। ਸ਼ੁੱਕਰਵਾਰ ਨੂੰ ਰਮਨ ਅਰੋੜਾ ਤੇ ਉਨ੍ਹਾਂ ਦੇ ਕੁੜਮ ਰਾਜੂ ਮਦਾਨ ਦੀ ਜ਼ਮਾਨਤ ਪਟੀਸ਼ਨ ਅਦਾਲਤ ਵਿੱਚ ਰੱਦ ਹੋਣ ਤੋਂ ਬਾਅਦ ਵਿਜੀਲੈਂਸ ਹੁਣ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰ ਰਹੀ ਹੈ।
ਇਹ ਵੀ ਪੜੋ:https://lokbani.com/yellow-alart-for-punjab/
ਵਿਜੀਲੈਂਸ ਦੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋਵੇਂ ਦੁਬਈ ਵਿੱਚ ਲੁਕੇ ਹੋਏ ਹਨ ਜਿੱਥੇ ਜਲੰਧਰ ਦਾ ਇਕ ਵੱਡਾ ਸੱਟੇਬਾਜ਼ ਉਨ੍ਹਾਂ ਦੀ ਮਦਦ ਕਰ ਰਿਹਾ ਹੈ। ਵਿਜੀਲੈਂਸ ਟੀਮ ਹੁਣ ਸੱਟੇਬਾਜ਼ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ ਤੇ ਉਸ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਦੁਬਈ ’ਚ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਇੰਟਰਪੋਲ ਦੀ ਮਦਦ ਨਾਲ ਵਿਧਾਇਕ ਦੇ ਪੁੱਤਰ ਤੇ ਕੁੜਮ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।





