



ਪੰਜਾਬ ਵਿੱਚ ਕਲਯੁੱਗੀ ਪੁੱਤ ਦੀ ਕਰਤੂਤ ਪੜ੍ਹੋ
ਬਠਿੰਡਾ, ਲੋਕ ਬਾਣੀ — ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਥੇ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਪੂਰਾ ਮਾਮਲਾ ਬਠਿੰਡਾ ਦੇ ਪਿੰਡ ਸਿਵੀਆਂ ਵਿੱਚ ਇੱਕ ਪੁੱਤਰ ਨੇ ਜਾਇਦਾਦ ਅਤੇ ਪੈਸੇ ਦੀ ਵੰਡ ਨੂੰ ਲੈ ਕੇ ਆਪਣੇ ਪਿਤਾ ਵਰਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਪਿੰਡ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ, ਪਰ ਕਤਲ ਤੋਂ ਬਾਅਦ ਦੋਸ਼ੀ ਪੁੱਤਰ ਯਾਦਵਿੰਦਰ ਸਿੰਘ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ ‘ਤੇ ਥਰਮਲ ਥਾਣਾ ਪੁਲਸ ਨੇ ਦੋਸ਼ੀ ਪੁੱਤਰ ਯਾਦਵਿੰਦਰ ਸਿੰਘ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ





